ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 03:35 PM

ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 3 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ Agrimachinerypb.com ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30.06.2024 ਤੋਂ ਵਧਾ ਕੇ 15.07.2024 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਸਮੇਂ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਬਰਾਬਰ ਰਹਿੰਦਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ, ਖਾਦਾਂ, ਕੀਟਨਾਸ਼ਕਾਂ ਉਪਰ ਆਉਣ ਵਾਲੇ ਖ਼ਰਚੇ ਘੱਟ ਹੁੰਦੇ ਹਨ। ਉਹਨਾਂ ਨੇ ਕਿਸਾਨਾਂ ਦੱਸਿਆ ਕਿ ਇਸ ਦੀ ਬਿਜਾਈ ਸਬੰਧੀ ਵਰਤੀ ਜਾਂਦੀ ਮਸ਼ੀਨ ਲੱਕੀ ਸੀਡ ਡਰਿੱਲ ਉੱਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਡਾ. ਜਸਪਿੰਦਰ ਕੌਰ (95017-39428), ਬਲਾਕ ਨਾਭਾ ਦੇ ਕਿਸਾਨ ਡਾ. ਰਸ਼ਪਿੰਦਰ ਸਿੰਘ (98789-86603), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਨੀਤੂ ਰਾਣੀ (62833-74098) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201), ਡਾ. ਅਨੁਰਾਗ ਅੱਤਰੀ (97819-93090) ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕੰਮ ਨੂੰ ਕਿਸਾਨ ਹਿਤ ਵਿਚ ਕਰਨ ਲਈ ਉਪਲਬਧ ਰਹਿਣਗੇ। ਇਸ ਸਬੰਧੀ ਕਿਸਾਨਾਂ ਨੂੰ ਪਿੰਡ ਪੱਧਰ ਦੇ ਕੈਂਪ, ਵੱਟਸਐਪ ਗਰੁੱਪਾਂ ਰਾਹੀਂ, ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ।