ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 04:01 PM

ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ
ਅੰਮ੍ਰਿਤਸਰ : ਪੰਜ ਜੁਲਾਈ ਨੂੰ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਜਾ ਰਹੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਸ ਅਸਾਮ ਦੇ ਡਿਬਰੂਗੜ੍ਹ ਜੇਲ ਲਈ ਰਵਾਨਾ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ ਉਕਤ ਸਹੂੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਦੀ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ।