ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ 12 ਤੱਕ ਦਾ ਵਾਧਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 04:18 PM

ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ 12 ਤੱਕ ਦਾ ਵਾਧਾ
ਦਿੱਲੀ, 3 ਜੁਲਾਈ : ਮਨੀ ਲਾਂਡਰਿੰਗ ਮਾਮਲੇ ਵਿਚ ਜੇਲ ਵਿਚ ਬੰਦ ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਅਦਾਲਤ ਨੇ 12 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ। ਉਕਤ ਜੁਡੀਸ਼ੀਅਲ ਰਿਮਾਂਡ ਵੀਡੀਓ ਕਾਨਫਰੰਸ ਰਾਹੀਂ ਦਿੱਤਾ ਗਿਆ। ਦੱਸਣਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 21 ਮਾਰਚ 2024 ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਇਸ ਦੇ ਨਾਲ ਹੀ ਅਦਾਲਤ ਨੇ ਸੀ. ਐੱਮ. ਕੇਜਰੀਵਾਲ ਦੀ ਉਸ ਪਟੀਸ਼ਨ `ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ `ਚ ਉਨ੍ਹਾਂ ਮੰਗ ਕੀਤੀ ਹੈ ਕਿ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਉਨ੍ਹਾਂ ਦੀ ਪਤਨੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿਚ ਅਦਾਲਤ 6 ਜੁਲਾਈ ਨੂੰ ਆਪਣਾ ਫ਼ੈਸਲਾ ਸੁਣਾਏਗੀ।
