Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਵੱਲੋਂ ‘ਲੋਕ ਸੁਵਿਧਾ ਕੈਂਪ ‘ ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ
ਜਿ਼ਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਹਰ ਹਫ਼ਤੇ ਲੱਗਣਗੇ ਅਜਿਹੇ ਲੋਕ ਪੱਖੀ ਕੈਂਪ: ਜਤਿੰਦਰ ਜੋਰਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦਿੱਤਾ ਸੱਦਾ
ਕੈਂਪ ਦੌਰਾਨ ਵਿਭਾਗੀ ਸੇਵਾਵਾਂ ਹਾਸਲ ਕਰਨ ਵਾਲਿਆਂ ਨੇ ਕੀਤਾ ਸਰਕਾਰ ਦਾ ਧੰਨਵਾਦ
ਧੂਰੀ/ਸੰਗਰੂਰ, 2 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪ, ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਜਾ ਕੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿ਼ਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਧੂਰੀ ਨੇੜਲੇ ਪਿੰਡ ਭਲਵਾਨ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਅਮਲਾ ਖੁਦ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਪੂਰਾ ਕਰ ਰਿਹਾ ਹੈ ਤਾਂ ਜ਼ੋ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਆਉਣ—ਜਾਣ ਵਿੱਚ ਆਪਣਾ ਸਮਾਂ ਤੇ ਧਨ ਨਸ਼ਟ ਨਾ ਕਰਨਾ ਪਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕੈਂਪ ਦੌਰਾਨ ਲਗਭਗ 3 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਸਮੱਸਿਆਵਾਂ ਦੇ ਤਰਜੀਹੀ ਆਧਾਰ ‘ਤੇ ਯੋਗ ਨਿਪਟਾਰੇ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਨੂੰ ਜਿ਼ਲ੍ਹੇ ਵਿੱਚ ਇੰਨ ਬਿੰਨ ਲਾਗੂ ਕਰਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੇ ਕੰਮਕਾਰ ਕਰਵਾਉਣ ਵਿੱਚ ਵਿਭਾਗੀ ਪੱਧਰ ‘ਤੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਕੋਲੋਂ ਕੰਮ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਫੌਰੀ ਮਾਮਲਾ ਧਿਆਨ ਵਿੱਚ ਲਿਆਂਦਾ ਜਾਵੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਗਰਮ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਮਾਪੇ ਪੂਰੀ ਗੰਭੀਰਤਾ ਨਾਲ ਆਪਣੇ ਬੱਚਿਆਂ ਦੀ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਦੇ ਪਰਿਵਾਰ, ਰਿਸ਼ਤੇਦਾਰੀ ਜਾਂ ਆਲੇ ਦੁਆਲੇ ਕੋਈ ਵੀ ਵਿਅਕਤੀ ਨਸਿ਼ਆਂ ਦੀ ਆਦਤ ਵਿੱਚ ਫਸਿਆ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਜ਼ਰੂਰ ਦਾਖਲ ਕਰਵਾਇਆ ਜਾਵੇ ਤਾਂ ਜੋ ਉਸ ਦਾ ਮੁਫ਼ਤ ਅਤੇ ਸਹੀ ਇਲਾਜ ਹੋ ਸਕੇ ਅਤੇ ਤੰਦਰੁਸਤ ਹੋ ਕੇ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵਜੋਂ ਜੀਵਨ ਗੁਜ਼ਾਰ ਸਕੇ।ਉਨ੍ਹਾਂ ਕਿਹਾ ਕਿ ਨਸ਼ਾ ਕਰਨਾ ਇੱਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਏਰੀਏ ਵਿੱਚ ਕੋਈ ਨਸ਼ਾ ਤਸਕਰ ਸਰਗਰਮ ਹੈ ਤਾਂ ਉਸ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਪਿੰਡ ਭਲਵਾਨ, ਭੋਜ਼ੋਵਾਲੀ, ਪਲਾਸੌਰ ਆਦਿ ਪਿੰਡਾਂ ਦੇ ਨਿਵਾਸੀਆਂ ਨੇ ਪੰਜਾਬ ਸਰਕਾਰ ਦੁਆਰਾ ਲਗਵਾਏ ਗਏ ਇਸ ਕੈਂਪ ਨੂੰ ਵਰਦਾਨ ਦੱਸਿਆ ਅਤੇ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਐਸਂ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਡੀ.ਐਸ.ਪੀ ਤਲਵਿੰਦਰ ਸਿੰਘ, ਤਹਿਸੀਲਦਾਰ ਦਿਵਿਆ ਸਿੰਗਲਾ, ਬੀ.ਡੀ.ਪੀ.ਓ ਪਰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top