Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਲੇਖਾ ਸ਼ਾਖਾ ਦੇ ਕਰਮਚਾਰੀਆਂ ਨੇ ਹਾਸਿਲ ਕੀਤੀ ਈ-ਔਫ਼ਿਸ ਐਪ ਬਾਰੇ ਜਾਣਕਾਰੀ

ਪੰਜਾਬੀ ਯੂਨੀਵਰਸਿਟੀ ਦੀ ਲੇਖਾ ਸ਼ਾਖਾ ਦੇ ਕਰਮਚਾਰੀਆਂ ਨੇ ਹਾਸਿਲ ਕੀਤੀ ਈ-ਔਫ਼ਿਸ ਐਪ ਬਾਰੇ ਜਾਣਕਾਰੀ

ਪੰਜਾਬੀ ਯੂਨੀਵਰਸਿਟੀ ਦੀ ਲੇਖਾ ਸ਼ਾਖਾ ਦੇ ਕਰਮਚਾਰੀਆਂ ਨੇ ਹਾਸਿਲ ਕੀਤੀ ਈ-ਔਫ਼ਿਸ ਐਪ ਬਾਰੇ ਜਾਣਕਾਰੀ
ਪਟਿਆਲਾ, 2 ਜੁਲਾਈ : ਪੰਜਾਬੀ ਯੂਨੀਵਰਸਿਟੀ ਦੀ ਲੇਖਾ ਸ਼ਾਖਾ ਵੱਲੋਂ ਕਰਮਚਾਰੀਆਂ ਨੂੰ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਲਈ ਈ-ਔਫ਼ਿਸ ਐਪ ਦੀ ਵਰਤੋਂ ਦੇ ਸੰਬੰਧ ਵਿੱਚ ਬਿਹਤਰ ਤਰੀਕੇ ਨਾਲ਼ ਜਾਣੂ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਨੇ ਦੱਸਿਆ ਕਿ ਯੂਨੀਵਰਸਿਟੀ ਕੰਪਿਊਟਰ ਸੈਂਟਰ ਦੇ ਸਹਿਯੋਗ ਨਾਲ਼ ਲੇਖਾ ਸ਼ਾਖਾ ਦੇ ਕਰਮਚਾਰੀਆਂ ਨੂੰ ਪਿਛਲੇ ਚਾਰ ਦਿਨਾਂ ਦੌਰਾਨ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਗਈ। ਯੂਨੀਵਰਸਿਟੀ ਕੰਪਿਊਟਰ ਸੈਂਟਰ ਦੇ ਡਾਇਰੈਕਟਰ ਡਾ. ਕਵਲਜੀਤ ਸਿੰਘ ਅਤੇ ਸਿਸਟਮ ਮੈਨੇਜਰ ਵਿਭੂ ਸ਼ਰਮਾ ਨੇ 15-15 ਦੇ ਸਮੂਹਾਂ ਵਿੱਚ 60 ਤੋਂ ਵੱਧ ਕਰਮਚਾਰੀਆਂ ਨੂੰ ਈ-ਔਫ਼ਿਸ ਦੇ ਕੰਮ ਅਤੇ ਵਰਤੋਂ ਬਾਰੇ ਜਾਣਕਾਰੀ ਦਿੱਤੀ । ਸਿਖਲਾਈ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਭਾਰਤ ਸਰਕਾਰ ਦੇ ਦਫ਼ਤਰਾਂ ਵਿੱਚ ਵੱਡੇ ਪੱਧਰ ਉੱਤੇ ਵਰਤੀ ਜਾਣ ਵਾਲੀ ਈ-ਔਫ਼ਿਸ ਐਪ ਨਾਲ਼ ਜੁੜੀਆਂ ਪ੍ਰਕਿਰਿਆਵਾਂ ਦੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਕਰਮਚਾਰੀਆਂ ਨੇ ਇਸ ਸਿਖਲਾਈ ਬਾਰੇ ਬਹੁਤ ਸੰਤੁਸ਼ਟੀ ਪ੍ਰਗਟਾਈ । ਡਾ. ਅਗਰਵਾਲ ਨੇ ਯੂਨੀਵਰਸਿਟੀ ਕੰਪਿਊਟਰ ਸੈਂਟਰ ਦੇ ਮਾਹਿਰ ਵਿਅਕਤੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਲੇਖਾ ਸ਼ਾਖਾ ਦੇ ਕਰਮਚਾਰੀਆਂ ਵੱਲੋਂ ਈ-ਔਫ਼ਿਸ ਐਪ ਸਿੱਖਣ ਵਿੱਚ ਦਿਖਾਈ ਗਈ ਰੁਚੀ ਅਤੇ ਪਹਿਲ ਦੀ ਵੀ ਪ੍ਰਸ਼ੰਸਾ ਕੀਤੀ । ਡਾ. ਕਵਲਜੀਤ ਸਿੰਘ ਨੇ ਲੇਖਾ ਸ਼ਾਖਾ ਤੋਂ ਨਿਗਰਾਨ ਡਾ. ਸਤਵਿੰਦਰ ਸਿੰਘ ਨਾਗਰਾ ਅਤੇ ਸਿਸਟਮ ਮੈਨੇਜਰ ਵਿਭੂ ਸ਼ਰਮਾ ਦੀ ਇਸ ਵਰਕਸ਼ਾਪ ਦੇ ਆਯੋਜਨ ਲਈ ਸ਼ਲਾਘਾ ਕੀਤੀ ।

Advertisement
Advertisement
Advertisement
Advertisement
Scroll to Top