Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਪੰਜਾਬ ਨੇ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਪੰਜਾਬ ਨੇ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਪੰਜਾਬ ਨੇ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ
ਸ਼ਿਕਾਇਤਕਰਤਾ ਤੋਂ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ
ਚੰਡੀਗੜ੍ਹ 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ ‘ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਹ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਆਪਣੀ ਡਿਊਟੀ ਤੋਂ ਵੀ ਗੈਰ-ਹਾਜ਼ਰ ਚੱਲ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top