Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:54 am

+91 90915 01313 , +91 90916 01313

punjabbanni@gmail.com
punjabbani@yahoo.com

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ
ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼
ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ
ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣਾ: ਪ੍ਰਸ਼ਾਸਨਿਕ ਸੁਧਾਰ ਮੰਤਰੀ
ਚੰਡੀਗੜ੍ਹ, 7 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ । ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ ।
ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ । ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ ।

Advertisement
Advertisement
Advertisement
Advertisement
Scroll to Top