ਆਯੁਸ਼ਮਾਨ ਕਾਰਡ ਧਾਰਕ ਕਰਵਾ ਸਕਣਗੇ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਚੱਲ ਰਿਹਾ ਵਿਚਾਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 07 July, 2024, 05:44 PM

ਆਯੁਸ਼ਮਾਨ ਕਾਰਡ ਧਾਰਕ ਕਰਵਾ ਸਕਣਗੇ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਚੱਲ ਰਿਹਾ ਵਿਚਾਰ
ਨਵੀਂ ਦਿੱਲੀ, 7 ਜੁਲਾਈ : ਭਾਰਤ ਸਰਕਾਰ ਨੇ ਭਾਰਤ ਵਾਸੀਆਂ ਨੂੰ ਆਯੁਸ਼ਮਾਨ ਕਾਰਡ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਦੀ 5 ਲੱਖ ਤੱਕ ਦੀ ਹਦ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਜਾਣ ਵਾਲਾ ਹੈ। ਇਥੇ ਹੀ ਬਸ ਨਹੀਂ ਸਰਕਾਰ ਵਲੋਂ ਉਪਰੋਕਤ ਯੋਜਨਾ ਨੂੰ ਮਨਜ਼ੂਰੀ ਮਿਲਣ ਤੇ ਲਗਭਗ 12 ਕਰੋੜ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਸਕੇਗਾ। ਦੱਸਣਯੋਗ ਹੈ ਕਿ ਸਿਰਫ਼ ਇਹੋ ਨਹੀਂ ਸਰਕਾਰ ਵਲੋਂ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਇਸ ਦਾਇਰੇ ਵਿੱਚ ਸ਼ਾਮਲ ਕਰਨ ਦੀ ਤਿਆਰੀਆਂ ਨੂੰ ਅਮਲੀ ਜਾਮਾ ਪਾਉਣ ਦੀਆਂ ਕੋਸਿ਼ਸ਼ਾਂ ਜਾਰੀ ਹਨ।