ਆਈ. ਐਸ. ਆਈ ਨਾਲ ਸਬੰਧ ਰੱਖਣ ਵਾਲੇ ਅਤੇ ਗੁਰਦਾਸਪੁਰ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਲੀ ਰਜ਼ਾ ਨੂੰ ਅਣਪਛਾਤੇ ਲੋਕਾਂ ਨੇ ਮਾਰੀ ਗੋਲੀ

ਦੁਆਰਾ: Punjab Bani ਪ੍ਰਕਾਸ਼ਿਤ :Monday, 08 July, 2024, 11:30 AM

ਆਈ. ਐਸ. ਆਈ ਨਾਲ ਸਬੰਧ ਰੱਖਣ ਵਾਲੇ ਅਤੇ ਗੁਰਦਾਸਪੁਰ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਲੀ ਰਜ਼ਾ ਨੂੰ ਅਣਪਛਾਤੇ ਲੋਕਾਂ ਨੇ ਮਾਰੀ ਗੋਲੀ
ਪਾਕਿਸਤਾਨ : ਪਾਕਿਸਤਾਨ ਦੇ ਕਰਾਚੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਆਈ. ਐਸ. ਆਈ. ਅਧਿਕਾਰੀ ਅਲੀ ਰਜ਼ਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ।ਦੱਸਣਯੋਗ ਹੈ ਕਿ ਅਲੀ ਰਜ਼ਾ 2015 ਵਿੱਚ ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਵੀ ਸੀ ਨੂੰ ਕਰਾਚੀ ਦੇ ਬਲਾਕ 1 ਦੇ ਕਰੀਮਾਬਾਦ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।ਆਈ. ਐਸ. ਆਈ. ਅਧਿਕਾਰੀ ਤੋਂ ਇਲਾਵਾ ਇੱਕ ਸੁਰੱਖਿਆ ਗਾਰਡ ਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਹਾਲਾਂਕਿ ਬਾਅਦ `ਚ ਉਸ ਨੂੰ ਜਿਨਾਹ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ (ਜੇਪੀਐੱਮਸੀ) `ਚ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।