Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:01 am

+91 90915 01313 , +91 90916 01313

punjabbanni@gmail.com
punjabbani@yahoo.com

18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਨਾ ਚਲਾਉਣ ਬਾਰੇ ਕੀਤਾ ਜਾਗਰੂਕ

18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਨਾ ਚਲਾਉਣ ਬਾਰੇ ਕੀਤਾ ਜਾਗਰੂਕ

18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਨਾ ਚਲਾਉਣ ਬਾਰੇ ਕੀਤਾ ਜਾਗਰੂਕ
ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੈਮੀਨਾਰ
ਸੰਗਰੂਰ, 6 ਜੁਲਾਈ : ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜਕ ਸੁਰੱਖਿਆ ਏ.ਐਸ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਪ੍ਰੇਮ ਸਭਾ ਸੀਨੀਅਰ ਸੈਕਡਰੀ ਸਕੂਲ ਵਿੱਚ ਟਰੈਫਿਕ ਐਜੂਕੇਸ਼ਨ ਪੁਲਿਸ ਵੱਲੋਂ ਅਜਿਹੇ ਹੀ ਇੱਕ ਸੈਮੀਨਾਰ ਦਾ ਆਯੋਜਨ ਕਰਦੇ ਹੋਏ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਸਕੂਟਰ, ਮੋਟਸਾਈਕਲ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਥਾਣੇਦਾਰ ਪਵਨ ਸ਼ਰਮਾ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਸੰਗਰੂਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਸੈਮੀਨਾਰਾਂ ਦਾ ਮਕਸਦ ਵਿਦਿਆਰਥੀ ਨੂੰ ਟਰੈਫਿਕ ਨਿਯਮਾਂ ਸਬੰਧੀ ਮੁਢਲੇ ਤੌਰ ਤੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਇਹਨਾਂ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤ ਸਕੇ। ਉਹਨਾਂ ਦੱਸਿਆ ਕਿ ਸੜਕ ਹਾਦਸਿਆਂ ਦੀ ਵਧ ਰਹੀ ਦਰ ਚਿੰਤਾ ਦਾ ਵਿਸ਼ਾ ਹੈ ਅਤੇ ਬਹੁਤੇ ਮਾਮਲਿਆਂ ਵਿੱਚ ਅਜਿਹਾ ਅਣਗਹਿਲੀ ਨਾਲ ਵਾਹਨ ਚਲਾਉਣ ਕਾਰਨ ਵਾਪਰਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ ਅਤੇ ਜ਼ਰੂਰਤ ਪੈਣ ਤੇ ਇਹਨਾਂ ਹੈਲਪਲਾਈਨ ਨੰਬਰਾਂ ਦੀ ਵਰਤੋਂ ਕਰਨ ਬਾਰੇ ਸੁਚੇਤ ਕੀਤਾ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜੇਕਰ ਉਹਨਾਂ ਦੇ ਆਲੇ ਦੁਆਲੇ, ਪਰਿਵਾਰਾਂ ਵਿੱਚ ਜਾਂ ਗਲੀ ਮਹੱਲਿਆਂ ਵਿੱਚ ਕੋਈ ਵੀ ਵਿਅਕਤੀ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੈ ਤਾਂ ਉਸ ਬਾਰੇ ਜਾਣਕਾਰੀ ਆਪਣੇ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀ ਜਾਵੇ ਅਤੇ ਸਕੂਲਾਂ ਦੇ ਅਧਿਆਪਕ ਪ੍ਰਸ਼ਾਸਨ ਨਾਲ ਤਾਲਮੇਲ ਕਰਦੇ ਹੋਏ ਅਜਿਹੇ ਨਸ਼ਾ ਰੋਗੀਆਂ ਬਾਰੇ ਸੂਚਨਾ ਦੇਣ ਤਾਂ ਜੋ ਉਹਨਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਇਆ ਜਾ ਸਕੇ।
ਸੈਮੀਨਾਰ ਦੌਰਾਨ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਹੌਲਦਾਰ ਬੇਅੰਤ ਸਿੰਘ ਪੀਐਚਸੀ ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਆਵਾਜਾਈ ਨਿਯਮਾਂ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ।

Advertisement
Advertisement
Advertisement
Advertisement
Scroll to Top