Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ
ਕਿਹਾ, ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ
ਚੰਡੀਗੜ੍ਹ, 6 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ। ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮੈਂਬਰਾਂ, ਜਿਨ੍ਹਾਂ ਵਿੱਚ 5 ਮਹਿਲਾਵਾਂ ਸ਼ਾਮਲ ਹਨ, ਦਾ ਚੁਣੇ ਜਾਣੇ ਇਕ ਮਿਸਾਲ ਗੱਲ ਹੈ । ਨਵੇਂ ਚੁਣੇ ਗਏ ਸੰਸਦ ਮੈਂਬਰਾਂ ਤੋਂ ਯੂ.ਕੇ . ਦੇ ਆਮ ਲੋਕਾਂ ਅਤੇ ਪੰਜਾਬੀ ਭਾਈਚਾਰੇ ਦੇ ਸਰੋਕਾਰਾਂ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਉਮੀਦ ਕਰਦਿਆਂ ਸ. ਸੰਧਵਾਂ ਨੇ ਜੇਤੂ ਪੰਜਾਬੀਆਂ ਦੀ ਸਫ਼ਲਤਾ ਅਤੇ ਇੰਗਲੈਂਡ ਦੀ ਰਾਜਨੀਤੀ ਵਿੱਚ ਜ਼ਿਕਰਯੋਗ ਅਗਵਾਈ ਕਰਨ ਦੀ ਕਾਮਨਾ ਵੀ ਕੀਤੀ ।

Advertisement
Advertisement
Advertisement
Advertisement
Scroll to Top