Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਬਰਤਾਨੀਆਂ ਵਿੱਚ ਜਿੱਤੇ ਸਿੱਖ ਸੰਸਦ ਮੈਂਬਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿਲੋਂ ਮੁਬਾਰਕਬਾਦ ਦਿਤੀ

ਬਰਤਾਨੀਆਂ ਵਿੱਚ ਜਿੱਤੇ ਸਿੱਖ ਸੰਸਦ ਮੈਂਬਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿਲੋਂ ਮੁਬਾਰਕਬਾਦ ਦਿਤੀ

ਬਰਤਾਨੀਆਂ ਵਿੱਚ ਜਿੱਤੇ ਸਿੱਖ ਸੰਸਦ ਮੈਂਬਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿਲੋਂ ਮੁਬਾਰਕਬਾਦ ਦਿਤੀ
ਅੰਮ੍ਰਿਤਸਰ, 6 ਜੁਲਾਈ ( ) ਬਰਤਾਨੀਆਂ ਵਿੱਚ ਹੋਈਆਂ ਨਵੀਆਂ ਚੋਣਾਂ ਵਿੱਚ ਪਹਿਲੀਵਾਰ ਚਾਰ ਦਸਤਾਰਧਾਰੀ ਸਿੱਖਾਂ ਅਤੇ ਪੰਜ ਸਿੱਖ ਪਰਿਵਾਰਾਂ ਨਾਲ ਸਬੰਧਤ ਸਿੱਖ ਬੀਬੀਆਂ ਦੇ ਸੰਸਦ ਮੈਂਬਰ ਬਨਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਭ ਜੇਤੂ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬਰਤਾਨੀਆ ਵਿੱਚ ਲੇਬਰ ਪਾਰਟੀ ਨੂੰ ਹੁੰਝਾਫੇਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਲ 650 ਸੀਟਾਂ ਵਿਚੋਂ 412 ਸੀਟਾਂ ਲੇਬਰ ਪਾਰਟੀ ਨੂੰ ਮਿਲਣੀਆਂ ਬਰਤਾਨੀਆਂ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਅਧਿਆਇ ਅੰਕਿਤ ਹੋਇਆ ਹੈ। ਉਨ੍ਹਾਂ ਪੰਜਾਬ ਦੇ ਪਿਛੋਕੜ ਵਾਲੇ ਸਿੱਖ ਲੀਡਰ ਸ. ਤਰਮਨਜੀਤ ਸਿੰਘ, ਸਤਬੀਰ ਕੌਰ, ਪ੍ਰੀਤ ਕੌਰ ਗਿੱਲ, ਜੱਸ ਅਠਵਾਲ, ਹਰਪ੍ਰੀਤ ਕੌਰ ਉਪਲ, ਗੁਰਿੰਦਰ ਜੋਸਨ, ਡਾ. ਜੀਵਨ ਸੰਧੇਰ, ਵਰਿੰਦਰ ਜੱਸ, ਬੀਬੀ ਆਹਲੂਵਾਲੀਆ ਨੂੰ ਇਸ ਜਿੱਤ ਦੀ ਖੁਸ਼ੀ ਸਮੇਂ ਵਧਾਈ ਦਿਤੀ ਹੈ। ਇਸ ਤੋਂ ਇਲਾਵਾ ਭਾਰਤਵੰਸ਼ੀ ਸੰਸਦ ਮੈਬਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦੇਂਦਿਆਂ ਕਿਹਾ ਬਰਤਾਨੀਆਂ ਵਿੱਚ ਕੀਰ ਸਟਾਰਮਰ ਦੀ ਅਗਵਾਈ ਵਿੱਚ ਬਨਣ ਵਾਲੀ ਸਰਕਾਰ ਵਿੱਚ 26 ਮੈਂਬਰ ਭਾਰਤ ਨਾਲ ਸਬੰਧ ਰਖਦੇ ਹਨ ਜੋ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਲੇਬਰ ਪਾਰਟੀ ਦੇ ਸਿਰ ਵੱਡੀ ਜੁੰਮੇਵਾਰੀ ਹੈ ਕਿ ਉਹ ਵੋਟਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਚੰਗੀ ਸਰਕਾਰ ਬਨਾਉਣ ਅਤੇ ਲੋਕ ਭਲਾਈ ਲਈ ਕਾਰਜ ਕਰਨ।

Advertisement
Advertisement
Advertisement
Advertisement
Scroll to Top