Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:53 am

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਕੇਂਦਰ ਤੋਂ ਫ਼ੰਡ ਜਾਰੀ ਕਰਵਾਉਣ ਵਿੱਚ ਢਿੱਲ ਵਰਤਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ

ਬਾਜਵਾ ਨੇ ਕੇਂਦਰ ਤੋਂ ਫ਼ੰਡ ਜਾਰੀ ਕਰਵਾਉਣ ਵਿੱਚ ਢਿੱਲ ਵਰਤਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ

ਬਾਜਵਾ ਨੇ ਕੇਂਦਰ ਤੋਂ ਫ਼ੰਡ ਜਾਰੀ ਕਰਵਾਉਣ ਵਿੱਚ ਢਿੱਲ ਵਰਤਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ
ਚੰਡੀਗੜ੍ਹ, 7 ਜੁਲਾਈ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਫ਼ੰਡ ਜਾਰੀ ਕਰਵਾਉਣ ਲਈ ਢਿੱਲੀ ਪਹੁੰਚ ਅਪਣਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਤੇ ਸਰਵ ਸਿੱਖਿਆ ਅਭਿਆਨ (ਐਸਐਸਏ) ਸਮੇਤ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਲਗਭਗ 10,000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ । ਬਾਜਵਾ ਨੇ ਕਿਹਾ ਕਿ ਐਨਐਚਐਮ ਵਰਗੇ ਕੁਝ ਮਾਮਲਿਆਂ ਵਿੱਚ ਪੰਜਾਬ ਦੀ ‘ਆਪ’ ਸਰਕਾਰੀ ਨਿਯਮਾਂ ਅਤੇ ਨੀਤੀਆਂ ਦੀ ਪਾਲਨਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਨਤੀਜੇ ਵਜੋਂ ਕੇਂਦਰੀ ਸਿਹਤ ਮੰਤਰਾਲੇ ਨੇ ਸੂਬੇ ਨੂੰ ਫ਼ੰਡਾਂ ਦੇ ਪ੍ਰਵਾਹ ਨੂੰ ਰੋਕ ਦਿੱਤਾ ਹੈ। ਇਸ ਦੌਰਾਨ, ਐਨਐਚਐਮ ਤਹਿਤ ਰੋਕੀ ਗਈ ਰਕਮ 1000 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਾਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਹੰਕਾਰ ਛੱਡ ਕੇ ਕੇਂਦਰ ਸਰਕਾਰ ਨਾਲ ਫ਼ੰਡਾਂ ਦੀ ਰੁਕਾਵਟ ਦੇ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਚਾਹੀਦਾ ਹੈ। ਇਹ ਵੀ ਦੇਖਿਆ ਗਿਆ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਫ਼ੰਡਾਂ ਦੀ ਦੁਰਵਰਤੋਂ ਕਰ ਰਹੀ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰਾਲੇ ਵੱਲੋਂ ਆਰਥਿਕਤਾ ਦੇ ਮਾੜੇ ਪ੍ਰਬੰਧਨ ਕਾਰਨ ਸੂਬੇ ਦਾ ਬਕਾਇਆ ਕਰਜ਼ਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪੰਜਾਬ ਦੀ ਆਰਥਿਕਤਾ ਡੂੰਘੇ ਸੰਕਟ ਵਿੱਚ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਹੁਣ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਕੋਲ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸੁਝਾਅ ਮੰਗੇ ਹਨ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ‘ਆਪ’ ਸਰਕਾਰ ਨੇ ਘੱਟੋ-ਘੱਟ ਇਹ ਸਵੀਕਾਰ ਕਰ ਲਿਆ ਹੈ ਕਿ ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨ ਕਾਲ ‘ਚ ਅਰਥਵਿਵਸਥਾ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ। ਬਾਜਵਾ ਨੇ ਕਿਹਾ ਕਿ ਮਾਹਿਰਾਂ ਦੀ ਰਾਏ ਲੈਣ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਆਪਣੇ ਗਲਤ ਕੰਮਾਂ ਦਾ ਆਤਮ-ਨਿਰੀਖਣ ਕਰਨਾ ਚਾਹੀਦਾ ਹੈ ਅਤੇ ਆਪਣੇ ਤਰੀਕੇ ਸੁਧਾਰਨੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top