ਬੀ. ਐਸ. ਐਫ. ਤੇ ਪੰਜਾਬ ਪੁਲਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਬਰਾਮਦ ਹੋਈ 2 ਕਿਲੋ 241 ਗ੍ਰਾਮ ਹੈਰੋਇਨ
ਦੁਆਰਾ: Punjab Bani ਪ੍ਰਕਾਸ਼ਿਤ :Friday, 26 July, 2024, 01:36 PM

ਬੀ. ਐਸ. ਐਫ. ਤੇ ਪੰਜਾਬ ਪੁਲਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਬਰਾਮਦ ਹੋਈ 2 ਕਿਲੋ 241 ਗ੍ਰਾਮ ਹੈਰੋਇਨ
ਗੁਰਦਾਸਪੁਰ : ਪੰਜਾਬ ਪੁਲਸ ਤੇ ਬੀ. ਐਸ. ਐਫ. ਦੇ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਦੋ ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੱਸਣਯੋਗ ਹੈ ਕਿ ਅਜਿਹੇ ਘਟੀਆ ਕੰਮ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਆਪਣੀਆਂ ਕੋਝੀਆਂ ਚਾਲਾਂ ਚੱਲਣ ਤਹਿਤ ਲਗਾਤਾਰ ਕੀਤਾ ਜਾ ਰਿਹਾ ਹੈ। ਭਾਰਤੀ ਖੇਤਰ ਵਿੱਚ ਤਾਇਨਾਤ ਬੀ. ਐਸ. ਐਫ. ਦੇ ਜਵਾਨ ਪਾਕਿਸਤਾਨ ਦੀ ਹਰ ਇੱਕ ਨਪਾਕ ਹਰਕਤ ਨੂੰ ਫੇਲ ਕਰ ਦਿੰਦੇ ਹਨ। ਇਥੇ ਹੀ ਬਸ ਨਹੀਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਸ ਥਾਣਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਅਗਵਾਨ ਦੇ ਖੇਤਾਂ ਵਿੱਚੋਂ ਜੋ ਡਰੌਨ ਮਿਲਿਆ ਦੇ ਨਾਲ ਹੀ ਉਪਰੋਕਤ ਹੈਰੋਇਨ ਸੀ।
