Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:01 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ’ਤੇ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਪੱਲਾ ਝਾੜਿਆ

ਅੰਮ੍ਰਿਤਪਾਲ ਸਿੰਘ ’ਤੇ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਪੱਲਾ ਝਾੜਿਆ

ਅੰਮ੍ਰਿਤਪਾਲ ਸਿੰਘ ’ਤੇ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਪੱਲਾ ਝਾੜਿਆ
ਨਵੀਂ ਦਿੱਲੀ, 26 ਜੁਲਾਈ : ਕੇਂਦਰੀ ਬਜਟ ’ਤੇ ਸੰਸਦ ਵਿੱਚ ਚੱਲ ਰਹੀ ਬਹਿਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਖ਼ਡੂਰ ਸਾਹਿਬ ਦੇ ਐੱਮ.ਪੀ. ਅਤੇ ‘ਵਾਰਿਸ ਪੰਜਾਬ ਦੇ’ ਜਥੇਦਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦਿੱਤਾ ਬਿਆਨ ਉਨ੍ਹਾਂ ਦੇ ਗ਼ਲੇ ਦੀ ਹੱਡੀ ਬਣਦਾ ਨਜ਼ਰ ਆ ਰਿਹਾ ਹੈ।ਚੰਨੀ ਦੇ ਸੰਸਦ ਵਿੱਚ ਇਸ ਪਹਿਲੇ ਸੰਬੋਧਨ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੇ ਨਾ ਕੇਵਲ ਉਨ੍ਹਾਂ ਨੂੰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਲੈ ਆਂਦਾ ਹੈ ਸਗੋਂ ਉਨ੍ਹਾਂ ਦੀ ਆਪਣੀ ਪਾਰਟੀ ਵਿੱਚ ਇਸ ਬਿਆਨ ਤੋਂ ਪੈਰ ਪਿਛਾਂਹ ਖਿੱਚਦੀ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਸ: ਚੰਨੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਖ਼ਡੂਰ ਸਾਹਿਬ ਦੇ ਲੱਖਾਂ ਲੋਕਾਂ ਵੱਲੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਐੱਨ.ਐੱਸ.ਏ. ਲਗਾ ਕੇ ਉਸਨੂੰ ਜੇਲ੍ਹੀਂ ਡੱਕਿਆ ਹੋਇਆ ਹੈ ਜਿਸ ਨਾਲ ਕਿ ਹਲਕੇ ਦੇ ਲੋਕਾਂ ਦੀ ਆਵਾਜ਼ ਦੇਸ਼ ਦੀ ਸੰਸਦ ਵਿੱਚ ਪੁੱਜਣੋਂ ਰੋਕੀ ਜਾ ਰਹੀ ਹੈ। ਇਹ ਵੀ ਇੱਕ ਤਰ੍ਹਾਂ ਦੀ ਐਮਰਜੈਂਸੀ ਹੀ ਹੈ। ਅੰਮ੍ਰਿਤਪਾਲ ਵੱਲੋਂ ਲਗਾਤਾਰ ਖ਼ਾਲਿਸਤਾਨ ਦੀ ਗੱਲ ਕੀਤੇ ਜਾਣ ਕਰਕੇ ਉਨ੍ਹਾਂ ਦੇ ਵੱਖਵਾਦੀ ਸਟੈਂਡ ਦੇ ਚੱਲਦਿਆਂ ਸ: ਚੰਨੀ ਇਸ ਮਾਮਲੇ ਵਿੱਚ ਘਿਰੇ ਹਨ।ਹੁਣ ਕਾਂਗਰਸ ਦੇ ਕੌਮੀ ਜਨਰਲ ਸਕੱਤਰ, ਐੱਮ.ਪੀ. ਅਤੇ ਪ੍ਰਮੁੱਖ ਬੁਲਾਰੇ ਸ੍ਰੀ ਜੈ ਰਾਮ ਰਮੇਸ਼ ਨੇ ਸਪਸ਼ਟ ਕੀਤਾ ਹੈ ਕਿ ਪਾਰਟੀ ਦੇ ਐੱਮ.ਪੀ. ਸ: ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਦਿੱਤਾ ਬਿਆਨ ਉਨ੍ਹਾਂ ਦਾ ਨਿੱਜੀ ਅਤੇ ਕਿਸੇ ਵੀ ਤਰ੍ਹਾਂ ਕਾਂਗਰਸ ਦਾ ਪੱਖ ਨਹੀਂ ਹੈ।ਇਸੇ ਦੌਰਾਨ ਅੱਜ ਸੰਸਦ ਦੇ ਬਾਹਰ ਪੱਤਰਕਾਰਾਂ ਵੱਲੋਂ ਸੁਆਲ ਪੁੱਛੇ ਜਾਣ ’ਤੇ ਗੁਰਦਾਸਪੁਰ ਤੋਂ ਪਾਰਟੀ ਦੇ ਸੰਸਦ ਮੈਂਬਰ ਅਤੇ ਸ: ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਉਪ-ਮੁੱਖ ਮੰਤਰੀ ਰਹੇ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੇ ਵੀ ਇਸੇ ਤਰ੍ਹਾਂ ਦਾ ਸੰਖੇਪ ਜੁਆਬ ਦਿੱਤਾ। ਉਨ੍ਹਾਂ ਕਿਹਾ, ‘ਇਹ ਸ: ਚੰਨੀ ਦੀ ਆਪਣੀ ਸਟੇਟਮੈਂਟ ਹੈ, ਇਹ ਉਹਨਾਂ ਦੇ ਨਿੱਜੀ ਵਿਚਾਰ ਹਨ ਅਤੇ ਮੈਂ ਇਸ ਬਾਰੇ ਕੁਝ ਨਹੀਂ ਕਹਿਣਾ।ਯਾਦ ਰਹੇ ਕਿ ਬੀਤੇ ਕਲ੍ਹ ਸੰਸਦ ਤੋਂ ਬਾਹਰ ਆ ਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸ: ਚੰਨੀ ਦੇ ਬਿਆਨ ਦਾ ਖੁਲ੍ਹੇ ਆਮ ਸਮਰਥਨ ਨਹੀਂ ਸੀ ਕੀਤਾ ਪਰ ਉਨ੍ਹਾਂ ਨੇ ਇਸ ਬਿਆਨ ਦੀ ਖੁਲ੍ਹੇ ਆਮ ਵਿਰੋਧਤਾ ਵੀ ਨਹੀਂ ਕੀਤੀ ਸੀ। ਉਹਨਾਂ ਕਿਹਾ ਸੀ ਕਿ ਜੋ ਵੀ ਹੋਵੇ ਸੰਵਿਧਾਨ ਮੁਤਾਬਕ ਹੋਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top