ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ ਦੋ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 26 July, 2024, 03:31 PM

ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ ਦੋ ਵਿਰੁੱਧ ਕੇਸ ਦਰਜ
ਜੁਲਕਾਂ, 26 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਬਲਵੰਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਟਿਵਾਣਾ ਥਾਣਾ ਜੁਲਕਾਂ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 406, 420, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੂਟਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਤਾਰਾਂਵਾਲੀ ਥਾਣਾ ਗੂਹਲਾ ਜਿਲਾ ਕੈਂਥਲ ਹਰਿਆਣਾ, ਦੀਦਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਨੋਰੀ ਕਲਾਂ ਜਿਲਾ ਸੰਗਰੂਰ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵੰਤ ਸਿੰਘ ਨੇ ਦੱਸਿਆ ਕਿ ਉਕਤ ਦੋਹਾਂ ਵਿਅਕਤੀਆਂ ਨੇ ਉਸਦੇ ਲੜਕੇ ਮਨਵੀਰਬ ਸਿੰਘ ਨੂੰ ਅਮਰੀਕਾ (ਵਿਦੇਸ਼) ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 15 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿਚ ਨਾਤਾਂ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਸਿਰਫ਼ ਤੇ ਸਿਰਫ਼ 1 ਲੱਖ ਰੁਪਏ ਹੀ ਵਾਪਸ ਕੀਤੇ, ਜਿਸ ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।