Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:53 pm

+91 90915 01313 , +91 90916 01313

punjabbanni@gmail.com
punjabbani@yahoo.com

ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਰੋਹਟੀ ਬਸਤਾ ‘ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ
-ਜਨ ਸੁਵਿਧਾ ਕੈਂਪ ਚ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਭ
-ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪਿੰਡ-ਪਿੰਡ ਜਾਣਗੇ ਅਧਿਕਾਰੀ-ਏ.ਡੀ.ਸੀ ਕੰਚਨ
ਨਾਭਾ, 26 ਜੁਲਾਈ :’ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋੰ ਕੀਤੇ ਉਪਰਾਲੇ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਰੋਹਟੀ ਬਸਤਾ ਵਿਖੇ ਲਗਾਏ ਜਨ ਸੁਵਿਧਾ ਕੈੰਪ ਮੌਕੇ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ ‘ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਨ ਨਾਭਾ ਤਰਸੇਮ ਚੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ।
ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਅਿਾ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ, ਜਿਸ ਕਰਕੇ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।
ਜਦੋਂਕਿ ਏ.ਡੀ.ਸੀ. ਕੰਚਨ ਨੇ ਕੈਂਪ ਦਾ ਜਾਇਜਾ ਲੈਂਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।ਮੈਡਮ ਕੰਚਨ ਨੇ ਕਿਹਾ ਕਿ ਕੈਂਪ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ। ਲੋਕਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਲੋਕਾਂ ਵਿੱਚ ਜਾ ਰਿਹਾ ਹੈ।
ਜਨ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਪੁੱਤਰ ਐਡਵੋਕੇਟ ਰਾਹੁਲ ਸੈਣੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਇਸ ਮੌਕੇ ਬੂਟੇ ਵੀ ਲਗਾਏ ਗਏ।
ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ, ਜਨਮ ਤੇ ਮੌਤ ਦੇ ਸਰਟੀਫਿਕੇਟ, ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਕਿਰਤ ਵਿਭਾਗ ਦੀ ਲਾਲ ਕਾਪੀ ਬਣਵਾਉਣ ਸਮੇਤ ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ।
ਇਸ ਮੌਕੇ ਤਹਿਸੀਲਦਾਰ ਨਾਭਾ ਸ਼ੀਸਪਾਲ ਸਿੰਗਲਾ, ਬੀ.ਡੀ.ਪੀ.ਓ. ਪਟਿਆਲਾ ਦਿਹਾਤੀ ਬਲਜੀਤ ਸਿੰਘ ਸੋਹੀ, ਨਾਇਬ ਤਹਿਸੀਲਦਾਰ ਗੁਰਮਨ ਗੋਲਡੀ, ਸੀ.ਡੀ.ਪੀ.ਓ. ਜਸਵੀਰ ਕੌਰ, ਅਮਨਦੀਪ ਸਿੰਘ ਭੁੱਲਰ, ਜੈ ਸ਼ਰਮਾ, ਸੁਰੇਸ਼ ਰਾਏ, ਹਰਪਾਲ ਸਿੰਘ ਵਿਰਕ ਅਤੇ ਪਿੰਡ ਵਾਸੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top