Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ
ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਔਰਤ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਹੱਬ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ ਤੇ’ ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top