Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ:- 25 ਜੁਲਾਈ ( ) ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸਾਹਿਬ ਦੀਆਂ ਸਮੂਹ ਬੀਬੀਆਂ ਦੀਆਂ ਸਭਾ ਸੁਸਾਇਟੀਆਂ ਵੱਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 31 ਜੁਲਾਈ ਨੂੰ ਕੀਤਾ ਜਾਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ਤੇ ਪੁਜਣਗੇ। ਉਨ੍ਹਾਂ ਦਸਿਆ ਕਿ 31 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੀਕ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਸਰਧਾ ਪੂਰਵਕ ਸਮੂਹਕ ਤੌਰ ਇਕ ਸੁਰ ਹੋ ਕੇ ਸੁਖਮਨੀ ਸਾਹਿਬ ਦੇ ਪਾਠ ਕਰਨਗੀਆਂ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁਖੀ ਬੀਬੀ ਗੁਰਚਰਨ ਕੌਰ ਅਤੇ ਬੀਬੀ ਤੇਜ ਕੌਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪੁੱਜ ਕੇ ਹੋ ਰਹੇ ਸਮਾਗਮ ਵਿੱਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕਰਨ।

Advertisement
Advertisement
Advertisement
Advertisement
Scroll to Top