ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 July, 2024, 04:25 PM

ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਪਾਤੜਾਂ, 25 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਸੰਚਿਤ ਸਿੰਗਲਾ ਪੁੱਤਰ ਸੰਜੀਵ ਕੁਮਾਰ ਵਾਸੀ ਤੁਲਸੀ ਨਗਰ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305 ਬੀ. ਐਨ. ਐਸ. ਤਹਿਤ ਤਿੰਨ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਜੀਵ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਮਹੇਸ਼ ਨਗਰ ਪਾਤੜਾ, ਸੋਮੀ ਕੁਮਾਰ ਪੁੱਤਰ ਰਮੇਸ਼ ਵਾਸੀ ਧਾਨਕ ਬਸਤੀ ਪਾਤੜਾ, ਅਜੈ ਕੁਮਾਰ ਪੁੱਤਰ ਪ੍ਰੇਮ ਚੰਦ ਵਾਸੀ ਪਾਤੜਾ ਮੁਦਈ ਤੁਲਸੀ ਨਗਰ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਚਿਤ ਸਿੰਗਲਾ ਨੇ ਦੱਸਿਆ ਕਿ ਉਹ ਤਲਸੀ ਨਗਰ ਪਾਤੜਾਂ ਵਿਖੇ ਆਪਣੇ ਘਰ ਦੀ ਰਿਪੇਅਰ ਕਰਵਾ ਰਿਹਾ ਹੈ ਤੇ 19 ਜੁਲਾਈ ਦੀ ਅੱਧੀ ਰਾਤ ਨੂੰ ਘਰ ਵਿਚੋਂ ਤਾਂਬੇ ਦੀਆਂ ਤਾਰਾਂ ਚੋਰੀ ਹੋ ਗਈਆਂ ਸਨ ਅਤੇ ਫਿਰ 21 ਜੁਲਾਈ ਦੀ ਅੱਧੀ ਰਾਤ ਨੂੰ ਬਚੀਆਂ ਹੋਈਆਂ ਤਾਂਬੇ ਦੀਆਂ ਤਾਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਕਤ ਵਿਅਕਤੀਆਂ ਨੇ ਹੀ ਤਾਂਬੇ ਦੀਆਂ ਤਾਰਾਂ ਚੋਰੀ ਕੀਤੀਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।