Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪ੍ਰਸਾਸ਼ਨ ਦੀ ਅਣਦੇਖੀ ਖਿਲਾਫ ਕਿਸਾਨ ਕਰਨਗੇ 26 ਜੁਲਾਈ ਨੂੰ ਰਾਜਪੁਰਾ ਹਾਈ ਵੇ ਜਾਮ

ਪਟਿਆਲਾ ਪ੍ਰਸਾਸ਼ਨ ਦੀ ਅਣਦੇਖੀ ਖਿਲਾਫ ਕਿਸਾਨ ਕਰਨਗੇ 26 ਜੁਲਾਈ ਨੂੰ ਰਾਜਪੁਰਾ ਹਾਈ ਵੇ ਜਾਮ

ਪਟਿਆਲਾ ਪ੍ਰਸਾਸ਼ਨ ਦੀ ਅਣਦੇਖੀ ਖਿਲਾਫ ਕਿਸਾਨ ਕਰਨਗੇ 26 ਜੁਲਾਈ ਨੂੰ ਰਾਜਪੁਰਾ ਹਾਈ ਵੇ ਜਾਮ
ਸੰਭੂ ਬਾਰਡਰ : ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲ੍ਹਾ ਪਟਿਆਲਾ ਦੀ ਜਿਲ੍ਹਾ ਕਮੇਟੀ ਦੀ ਵਧਵੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 150 ਮੈਂਬਰਾਂ ਨੇ ਹਿੱਸਾ ਲਿਆ ਮੀਟਿੰਗ ਵਿੱਚ ਸੂਬਾ ਜਨਰਲ ਸੈਕਟਰੀ ਸ਼੍ਰੀ ਮਤੀ ਸੁਖਵਿੰਦਰ ਕੌਰ ਜਲਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਮੋਰਚੇ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ ਜਿਸ ਵਿੱਚ ਮੋਰਚੇ ਦੇ ਬਿਜਲੀ ਦੇ ਮਾੜੇ ਪ੍ਰਬੰਧਾਂ ਸਬੰਧੀ ਦੱਸਿਆ ਗਿਆ ਕਿ ਪ੍ਰਸਾਸ਼ਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਕਿੰਨੇ ਵਾਰ ਮੋਰਚੇ ਦੇ ਆਗੂ ਬੇਨਤੀ ਕਰ ਚੁੱਕੇ ਹਨ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੋਰਚੇ ਦੇ ਆਗੂਆਂ ਵੱਲੋਂ ਕੀਤੇ ਫੈਸਲੇ ਅਨੁਸਾਰ ਇਸ ਮਸਲੇ ਤੇ 26 ਜੁਲਾਈ ਨੂੰ 12ਵਜੇ ਤੋਂ ਲੈ ਕੇ 4.00 ਵਜੇ ਤੱਕ ਗਗਨ ਚੌਂਕ ਰਾਜਪੁਰਾ ਵਿੱਖੇ ਸੜਕ ਤੇ ਜਾਮ ਕੀਤਾ ਜਾਵੇਗਾ। ਇੱਕ ਅਗਸਤ ਨੂੰ ਮੰਗਾਂ ਦੇ ਸਬੰਧ ਵਿੱਚ ਤਹਿਸੀਲਾਂ ਤੇ ਜਿਲ੍ਹਾ ਪੱਧਰਾਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਉਸ ਤੋਂ ਬਾਅਦ ਵਿੱਚ 15 ਅਗਸਤ ਟਰੈਕਟਰ ਮਾਰਚ ਕੀਤੇ ਜਾਣਗੇ । ਇਹਨਾਂ ਪ੍ਰੋਗਰਾਮਾਂ ਵਿੱਚ ਜਿਲ੍ਹਾ ਪਟਿਆਲਾ ਵੱਲੋਂ ਸੈਂਕੜੇ ਕਿਸਾਨ ਸ਼ਮੂਲੀਅਤ ਕਰਨਗੇ ਇਸ ਲਈ ਬਲਾਕ ਪੱਧਰ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਆਗੂਆਂ ਵੱਲੋਂ ਬਾਰਡਰ ਖੋਲਣ ਸਬੰਧੀ ਮਾਨਯੋਗ ਸੁਪਰੀਮ ਕੋਰਟ ਦੇ ਅੱਜ ਆਏ ਫੈਸਲੇ ਤੇ ਵਿੱਚ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੁਹਿਰਦ ਨਹੀਂ ਹੁਣ ਵੀ ਕੋਰਟ ਦੇ ਫੈਸਲੇ ਤੇ ਕਮੇਟੀ ਬਣਾ ਕੇ ਖਾਣਾ ਪੂਰਤੀ ਹੀ ਕੀਤੀ ਜਾਵੇਗੀ ਜਿਵੇਂ ਪਹਿਲੀਆਂ ਕਮੇਟੀਆਂ ਨੇ ਕੀਤੀ ਹੈ ਨੇ ਕਿਸਾਨਾਂ ਪ੍ਰਤੀ ਸੁਹਿਰਦ ਹੁੰਦੀ ਤਾਂ ਬਜਟ ਵਿੱਚ ਕਿਸਾਨੀ ਪ੍ਰਤੀ ਕੋਈ ਫੰਡ ਆਦਿ ਦਾ ਪ੍ਰਭਧਾਣ ਕਰਦੀ। ਮੀਟਿੰਗ ਵਿੱਚ ਮੋਰਚੇ ਦੀ ਮਜ਼ਬੂਤੀ ਲਈ ਸਾਰੇ ਬਲਾਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਰੋਜ ਮੋਰਚੇ ਤੇ ਇਕੱਠ ਕੀਤਾ ਜਾਵੇਗਾ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਸਤਵੰਤ ਸਿੰਘ ਵਜੀਦਪੁਰ , ਸੂਬਾ ਪ੍ਰੈੱਸ ਸਕੱਤਰ ਡਾਕਟਰ ਜਰਨੈਲ ਸਿੰਘ ਕਾਲੇਕੇ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ, ਬਲਾਕ ਪ੍ਰਧਾਨ ਵਿਕਰਮਜੀਤ ਸਿੰਘ ਅਰਨੋ ਨੇ ਆਪੋ ਆਪਣੇ ਵਿਚਾਰ ਰੱਖੇ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਜਗਤਾਰ ਸਿੰਘ ਬਰਸਟ,ਅਜੈਬ ਸਿੰਘ ਨੱਥੂਮਾਜਰਾ, ਜਗਜੀਤ ਸਿੰਘ,ਸੁਰਿਦਰ ਸਿੰਘ ਕਕਰਾਲਾ,ਕਾਕਾ ਸਿੰਘ , ਜਰਨੈਲ ਸਿੰਘ, ਇੰਦਰਮੋਹਨ ਸਿੰਘ, ਬਲਜਿੰਦਰ ਸਿੰਘ ਢੀਂਡਸਾ, ਮਨਜੀਤ ਕੌਲੀ, ਯਾਦਵਿੰਦਰ ਸਿੰਘ ਕੂਕਾ, ਪਲਜੀਤ ਸਿੰਘ ਭਾਦਸੋਂ, ਇੰਦਰਜੀਤ ਦਿਓਗੜ੍ਹ ਅਵਤਾਰ ਸਿੰਘ,ਪ੍ਰਗਟ ਸਿੰਘ ਆਦਿ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top