Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ
ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ
ਨਵੀਂ ਦਿੱਲੀ/ਚੰਡੀਗੜ, 25 ਜੁਲਾਈ : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ । ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ । ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ, ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top