ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 25 July, 2024, 06:00 PM

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ
ਜਲੰਧਰ : ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਮੰਗਲਵਾਰ 23 ਜੁਲਾਈ ਦੀ ਤਰੀਕ ਦਿੱਤੀ ਸੀ। ਪਰ ਮੰਗਲਵਾਰ ਨੂੰ ਵੀ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ। ਅੱਜ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।
