Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ
ਚੰਡੀਗੜ੍ਹ, 25 ਜੁਲਾਈ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ । ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਕਾਇਆ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਉਨ੍ਹਾਂ ਨੇ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਜਿਨ੍ਹਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਜੇ ਬਕਾਇਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਵਾਸਤੇ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਨਿਰਧਾਰਿਤ ਸਮੇਂ ਅਤੇ ਸਥਾਨ ‘ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲਦ ਵੈਰੀਫਿਕੇਸ਼ਨ ਕਰਵਾ ਲੈਣ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਸੂਬੇ ਵਿੱਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਲਾਗੂ ਕਰ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕੁੱਝ ਕਿਸਾਨ ਨਿੱਜੀ ਕਾਰਨਾਂ ਕਰਕੇ 01 ਨਵੰਬਰ ਤੇ 08 ਦਸੰਬਰ, 2023 ਅਤੇ ਬਾਅਦ ਵਿੱਚ 18 ਮਾਰਚ, 2024 ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾ ਸਕੇ ਸਨ, ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਦੁਬਾਰਾ ਸਮਾਂ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top