ਦਿੱਲੀ ਹਾਈ ਕੋਰਟ ਨੇ ਦਿੱਤੀ ਕੇਜਰੀਵਾਲ ਨੂੰ ਆਪਣੀ ਕਾਨੂੰਨੀ ਟੀਮ ਨਾਲ ਦੋ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 July, 2024, 06:58 PM

ਦਿੱਲੀ ਹਾਈ ਕੋਰਟ ਨੇ ਦਿੱਤੀ ਕੇਜਰੀਵਾਲ ਨੂੰ ਆਪਣੀ ਕਾਨੂੰਨੀ ਟੀਮ ਨਾਲ ਦੋ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੀ ਕਾਨੂੰਨੀ ਟੀਮ ਨਾਲ ਦੋ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੋ ਹੋਰ ਮੀਟਿੰਗਾਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਦੱਸ ਦੇਈਏ ਕਿ ਦਿੱਲੀ ਹਾਈਕੋਰਟ ਨੇ 18 ਜੁਲਾਈ ਨੂੰ ਸੁਣਵਾਈ ਪੂਰੀ ਹੋਣ ਤੋਂ ਬਾਅਦ ਇਸ `ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਦੀ ਇਸ ਪਟੀਸ਼ਨ ਦਾ ਜੇਲ੍ਹ ਅਧਿਕਾਰੀਆਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਵਕੀਲ ਨੇ ਵਿਰੋਧ ਕੀਤਾ ਸੀ । ਜੇਲ੍ਹ ਅਧਿਕਾਰੀਆਂ ਨੇ ਕਿਹਾ ਸੀ ਕਿ ਜੇਲ੍ਹ ਦੇ ਨਿਯਮ ਵਾਧੂ ਮੁਲਾਕਾਤਾਂ ਦੀ ਇਜਾਜ਼ਤ ਨਹੀਂ ਦਿੰਦੇ ਹਨ। ਮੀਟਿੰਗ ਦੇ ਫਾਰਮੈਟ ਨੂੰ ਫਿਜ਼ੀਕਲ ਤੋਂ ਵੀਡੀਓ ਕਾਨਫਰੰਸਿੰਗ ਤੱਕ ਬਦਲਣ ਨਾਲ ਕੋਈ ਫਰਕ ਨਹੀਂ ਪੈਂਦਾ।