Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਲਵਰੀ ਬੁਆਏ ਦੀ ੁਬਦਮਾਸ਼ਾਂ ਕੀਤੀ ਕੁੱਟਮਾਰ

ਡਿਲਵਰੀ ਬੁਆਏ ਦੀ ੁਬਦਮਾਸ਼ਾਂ ਕੀਤੀ ਕੁੱਟਮਾਰ

ਡਿਲਵਰੀ ਬੁਆਏ ਦੀ ੁਬਦਮਾਸ਼ਾਂ ਕੀਤੀ ਕੁੱਟਮਾਰ
ਲੁਧਿਆਣਾ : ਹੌਜਰੀ ਦੇ ਕਾਰੋਬਾਰ ਦੇ ਤੌਰ ਤੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਖੇ ਬੀਤੀ ਰਾਤ ਡੇਢ ਵਜੇ ਡਿਲੀਵਰੀ ਦੇਣ ਜਾ ਰਹੇ ਸਵੀਗੀ ਕੰਪਨੀ ਦੇ ਮੁਲਾਜ਼ਮ ਨੂੰ ਨਿਸ਼ਾਨਾ ਬਣਾਉਂਦਿਆਂ ਛੇ ਬਦਮਾਸ਼ਾਂ ਨੇ ਲੜਕੇ ’ਤੇ ਕਈ ਵਾਰ ਕੀਤੇ ਤੇ ਉਸ ਕੋਲੋਂ ਮੋਟਰਸਾਈਕਲ ਲੁੱਟ ਲਿਆ ਨੌਜਵਾਨ ਦੇ ਮੁਤਾਬਕ ਬਦਮਾਸ਼ਾਂ ਨੇ ਉਸਦੀ ਐਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਹ ਕਈ ਘੰਟਿਆਂ ਤੱਕ ਦਹਿਸ਼ਤ ਵਿੱਚ ਰਿਹਾ ਲੜਕੇ ਦਾ ਇਹ ਵੀ ਕਹਿਣਾ ਹੈ ਕਿ ਤਿੰਨ ਲੜਕਿਆਂ ਕੋਲ ਗੰਡਾਸੇ ਸਨ ਜਦ ਕਿ ਦੋ ਬਦਮਾਸ਼ ਉਸਨੂੰ ਪਿਸਤੌਲਾਂ ਦਿਖਾ ਰਹੇ ਸਨ ਜਾਣਕਾਰੀ ਦਿੰਦਿਆਂ ਸ਼ਿਮਲਾਪੁਰੀ ਦੁਸਹਿਰਾ ਗਰਾਉਂਡ ਦੇ ਵਾਸੀ ਨਿਤੀਸ਼ ਕੁਮਾਰ ਨੇ ਦੱਸਿਆ ਕਿ ਉਹ ਸਵੀਗੀ ਕੰਪਨੀ ਵਿੱਚ ਕੰਮ ਕਰਦਾ ਹੈ ਰਾਤ ਡੇਢ ਵਜੇ ਉਸਨੇ ਪੀਏਯੂ ਗੇਟ ਨੰਬਰ ਦੋ ਦੇ ਸਾਹਮਣੇ ਪੈਂਦੇ ਇੱਕ ਰੈਸਟੋਰੈਂਟ ’ਚੋਂ ਆਰਡਰ ਪਿੱਕ ਕੀਤਾ ਉਹ ਡਿਲੀਵਰੀ ਦੇਣ ਲਈ ਜਿਵੇਂ ਹੀ ਰੈਸਟੋਰੈਂਟ ਤੋਂ ਨਿਕਲਿਆ ਤਾਂ ਕੁਝ ਦੂਰੀ ’ਤੇ ਜਾ ਕੇ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਛੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਲੜਕੇ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਦੇ ਹੱਥਾਂ ਵਿੱਚ ਗੰਡਾਸੇ ਸਨ ਜਦ ਕਿ ਦੋ ਬਦਮਾਸ਼ਾਂ ਦੇ ਹੱਥਾਂ ਵਿੱਚ ਪਿਸਤੌਲਾਂ ਸਨ ਦਹਿਸ਼ਤ ਬਣਾਉਣ ਲਈ ਮੁਲਜ਼ਮਾਂ ਨੇ ਨਿਤੀਸ਼ ਕੁਮਾਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਨਿਤੀਸ਼ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਸਦੇ ਲੱਤਾਂ ਤੇ ਡਾਂਗਾਂ ਮਾਰੀਆਂ ਅਤੇ ਫੱਟੜ ਕਰਨ ਤੋਂ ਬਾਅਦ ਉਸਦਾ ਮੋਟਰਸਾਈਕਲ ਲੁੱਟ ਕੇ ਫਰਾਰ ਹੋ ਗਏ ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਗੁਰਮੇਜ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਲੜਕੇ ਦੀ ਸ਼ਿਕਾਇਤ ’ਤੇ ਅਣਪਛਾਤੇ ਛੇ ਬਦਮਾਸ਼ਾਂ ਖਿਲਾਫ਼ ਐਫਆਈਆਰ ਦਰਜ ਕਰ ਲਈ ਪੁਲਿਸ ਵਾਰਦਾਤ ਨੂੰ ਹੱਲ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਜਲਦੀ ਹੀ ਕੇਸ ਨੂੰ ਹੱਲ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top