ਨਾਬਾਲਗ ਨੇ ਛੋਟੀ ਭੈਣ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ

ਨਾਬਾਲਗ ਨੇ ਛੋਟੀ ਭੈਣ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ
ਮਾਂ ਅਤੇ 2 ਭੈਣਾਂ ਨੇ ਮਾਮਲਾ ਲੁਕਾਉਣ ਵਿਚ ਕੀਤੀ ਸੀ ਮਦਦ
ਰੀਵਾ (ਐੱਮ.ਪੀ.), 27 ਜੁਲਾਈ : ਮੱਧ ਪ੍ਰਦੇਸ਼ ਦੇ ਰੀਵਾ ਵਿੱਚ 24 ਅਪ੍ਰੈਲ ਨੂੰ ਇੱਕ 9 ਸਾਲਾ ਬੱਚੀ ਦੇ ਬਲਾਤਕਾਰ ਅਤੇ ਕਤਲ ਦੀ ਜਾਂਚ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਪੁਲੀਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਨਾਬਾਲਗ ਭਰਾ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਮੋਬਾਈਲ ‘ਤੇ ਅਸ਼ਲੀਲ ਵੀਡੀਓ ਦੇਖ ਕੇ ਜਬਰ ਜਨਾਹ ਕਰਨ ਉਪਰੰਤ ਲੜਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਸ ਦੀ ਮਾਂ ਅਤੇ ਦੋ ਵੱਡੀਆਂ ਭੈਣਾਂ ਨੇ ਇਸ ਨੂੰ ਲੁਕਾਉਣ ਵਿਚ ਮਦਦ ਕੀਤੀ। ਅਧਿਕਾਰੀ ਨੇ ਕਿਹਾ ਕਿ 50 ਲੋਕਾਂ ਸਮੇਤ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਪੀੜਤ ਦੇ 13 ਸਾਲਾ ਭਰਾ, ਉਨ੍ਹਾਂ ਦੀ ਮਾਂ, 17 ਅਤੇ 18 ਸਾਲ ਦੀਆਂ ਭੈਣਾਂ ਨੂੰ ਹਿਰਾਸਤ ਵਿਚ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਸੁਪਰਡੈਂਟ ਵਿਵੇਕ ਸਿੰਘ ਨੇ ਕਿਹਾ ਕਿ 24 ਅਪ੍ਰੈਲ ਨੂੰ ਜਾਵਾ ਪੁਲੀਸ ਸਟੇਸ਼ਨ ਦੀ ਹੱਦ ਵਿੱਚ ਇੱਕ 9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸਦਾ ਗਲਾ ਘੋਟ ਕੇ ਹੱਤਿਆ ਕਰ ਦਿੱਤੀ ਗਈ ਸੀ।
