Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਮੁੱਖ ਮੰਤਰੀ ਦਫ਼ਤਰ, ਪੰਜਾਬ
2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ
2 ਲੱਖ ਏਕੜ ਤੋਂ ਵੱਧ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰੇਗੀ ਲਗਭਗ 150 ਕਿਲੋਮੀਟਰ ਲੰਬੀ ਮਾਲਵਾ ਨਹਿਰ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ । ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।
ਮਾਲਵਾ ਨਹਿਰ ਦਾ ਨਿਰਮਾਣ ਸੂਬੇ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਾਉਣੀ ਦੇ ਸੀਜ਼ਨ ਦੌਰਾਨ ਫਿਰੋਜ਼ਪੁਰ ਫੀਡਰ ਦੀ ਮੰਗ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਸਿੱਟੇ ਵਜੋਂ ਸਰਹਿੰਦ ਫੀਡਰ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਪੰਜਾਬ ਨੂੰ ਆਪਣੀਆਂ ਨਹਿਰਾਂ ਰੋਟੇਸ਼ਨ ‘ਤੇ ਚਲਾਉਣੀਆਂ ਪੈਂਦੀਆਂ ਹਨ। ਸਰਹਿੰਦ ਫੀਡਰ ਦੀ ਆਰ.ਡੀ. 7100 ਤੋਂ 430080 ਦੇ ਦਰਮਿਆਨ 302 ਲਿਫਟ ਪੰਪ ਚੱਲ ਰਹੇ ਹਨ, ਜੋ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਵਾਲੇ ਖੇਤਰ ਨੂੰ ਸਿੰਚਾਈ ਕਰਦੇ ਹਨ ਜਦਕਿ ਆਰੰਭ ਵਿੱਚ ਰੋਪੜ ਹੈੱਡ ਵਰਕਸ ਤੋਂ ਸਰਹਿੰਦ ਨਹਿਰ ਪ੍ਰਣਾਲੀ (ਅਬੋਹਰ ਬ੍ਰਾਂਚ ਅੱਪਰ ਅਤੇ ਬਠਿੰਡਾ ਬ੍ਰਾਂਚ) ਦੁਆਰਾ ਸਿੰਚਾਈ ਜਾਂਦੀ ਸੀ।
ਹਾਲਾਂਕਿ, ਸਰਹਿੰਦ ਕੈਨਾਲ ਸਿਸਟਮ ਦੇ ਟੇਲ ਵਾਲੇ ਹਿੱਸੇ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੀ ਬਜਾਏ, ਉਸ ਸਮੇਂ ਦੀ ਸਰਕਾਰ ਨੇ ਇਸ ਖੇਤਰ ਨੂੰ ਸਰਹਿੰਦ ਫੀਡਰ ਤੋਂ ਲਿਫਟ ਪੰਪਾਂ ਰਾਹੀਂ ਪਾਣੀ ਸਪਲਾਈ ਕਰਨ ਦਾ ਫੈਸਲਾ ਲਿਆ। ਇਸੇ ਕਰਕੇ ਅਬੋਹਰ ਅਤੇ ਫਾਜ਼ਿਲਕਾ ਦੀ ਨਹਿਰੀ ਸਪਲਾਈ ਲਈ ਪਾਣੀ ਦੀ ਘਾਟ ਹੁੰਦੀ ਹੈ। ਖੇਤਰ ਵਿੱਚ ਸਿੰਚਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਦੀਰਘਕਾਲੀ ਹੱਲ ਵਾਸਤੇ ਮੌਜੂਦਾ ਸਰਕਾਰ ਨੇ ਜੌੜੀਆਂ ਨਹਿਰਾਂ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਦੇ ਬਰਾਬਰ ਇੱਕ ਹੋਰ ਨਹਿਰ ‘ਮਾਲਵਾ ਕੈਨਾਲ’ ਬਣਾਉਣ ਦਾ ਫੈਸਲਾ ਲਿਆ ਹੈ। ਇਸ ਨਾਲ ਸਰਹਿੰਦ ਫੀਡਰ ਤੋਂ ਅਬੋਹਰ ਖੇਤਰ ਲਈ ਵਧੇਰੇ ਪਾਣੀ ਮੁਹੱਈਆ ਹੋਵੇਗਾ। ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।

Advertisement
Advertisement
Advertisement
Advertisement
Scroll to Top