ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 55 ਸਾਲਾਂ ਵਿਅਕਤੀ ਨੂੰ 20 ਸਾਲ ਦੀ ਕੈਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 27 July, 2024, 04:54 PM

ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 55 ਸਾਲਾਂ ਵਿਅਕਤੀ ਨੂੰ 20 ਸਾਲ ਦੀ ਕੈਦ
ਕੇਂਦਰਪਾੜਾ, 27 ਜੁਲਾਈ : ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ ਦੀ ਇਕ ਅਦਾਲਤ ਨੇ 55 ਸਾਲਾ ਵਿਅਕਤੀ ਨੂੰ ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਪੋਕਸੋ ਅਦਾਲਤ ਨੇ ਦੋਸ਼ੀ ‘ਤੇ 50,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ ਅਤੇ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਸ ਨੂੰ ਦੋ ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ। ਜ਼ਿਕਰਯੋਗ ਹੈ ਕਿ ਜੁਲਾਈ 2021 ਵਿੱਚ ਵਾਪਰੀ ਘਟਨਾ ਦੀ ਪੁਲੀਸ ਸ਼ਿਕਾਇਤ ਵਿਚ ਬੱਚੇ ਦੀ ਮਾਂ ਨੇ ਇਕ ਵਿਅਕਤੀ ‘ਤੇ ਬੱਚੇ ਨਾਲ ਜਬਰ ਜਨਾਹ ਦਾ ਦੋਸ਼ ਲਾਇਆ ਸੀ।ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਮਨੋਜ ਕੁਮਾਰ ਸਾਹੂ ਨੇ ਦੱਸਿਆ ਕਿ ਵੀਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਉੜੀਸਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ 14 ਸਾਲਾ ਲੜਕੇ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ ।