Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:38 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਡਾਇਰੀਆ ਦੇ ਪ੍ਰਕੋਪ ਨੂੰ ਲੈ ਕੇ ਐਮਸੀ ਅਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਡਾਇਰੀਆ ਦੇ ਪ੍ਰਕੋਪ ਨੂੰ ਲੈ ਕੇ ਐਮਸੀ ਅਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਡਾਇਰੀਆ ਦੇ ਪ੍ਰਕੋਪ ਨੂੰ ਲੈ ਕੇ ਐਮਸੀ ਅਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ
ਪ੍ਰਕੋਪ ਨੇ ਐਮਸੀ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਘੋਰ ਲਾਪਰਵਾਹੀ ਦਾ ਪਰਦਾਫਾਸ਼ ਕਰ ਦਿੱਤਾ ਹੈ: ਜੈ ਇੰਦਰ ਕੌਰ*
ਪਟਿਆਲਾ, 27 ਜੁਲਾਈ : ਸੀਨੀਅਰ ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਡਾਇਰੀਆ ਦੇ ਪ੍ਰਕੋਪ ਪ੍ਰਤੀ ਨਗਰ ਨਿਗਮ (MC) ਅਤੇ ਪੰਜਾਬ ਸਰਕਾਰ ਦੇ ਉਦਾਸੀਨ ਜਵਾਬ ਦੀ ਸਖ਼ਤ ਨਿੰਦਾ ਕੀਤੀ, ਜਿਸ ਨਾਲ ਬਹੁਤ ਸਾਰੇ ਵਸਨੀਕਾਂ ਵਿੱਚ ਬਹੁਤ ਬੁਰਾ ਪ੍ਰਭਾਵ ਪਿਆ ਹੈ । ਪ੍ਰਨੀਤ ਕੌਰ ਨੇ ਦੱਸਿਆ, “ਸਥਿਤੀ ਚਿੰਤਾਜਨਕ ਹੈ, ਹੁਣ ਤੱਕ 200 ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ 2 ਜਾਨਾਂ ਚਲੀਆਂ ਗਈਆਂ ਹਨ। ਸਮੇਂ ਸਿਰ ਅਤੇ ਪ੍ਰਭਾਵੀ ਉਪਾਵਾਂ ਨਾਲ ਇਸ ਨੁਕਸਾਨ ਨੂੰ ਯਕੀਨੀ ਰੋਕਿਆ ਜਾ ਸਕਦਾ ਸੀ। ਨਿਊ ਯਾਦਵਿੰਦਰਾ ਕਲੋਨੀ ਸਮੇਤ ਪਟਿਆਲਾ ਦੇ ਵਸਨੀਕਾਂ ਨੇ ਕਈ ਮਹੀਨੇ ਪਹਿਲਾ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਦੀ ਸ਼ਿਕਾਇਤ ਕੀਤੀ, ਪਰ ਨਗਰ ਨਿਗਮ ਕਾਰਵਾਈ ਕਰਨ ਵਿੱਚ ਅਸਫਲ ਰਿਹਾ, ਜਿਸ ਕਾਰਨ ਸੈਂਕੜੇ ਲੋਕਾਂ ਨੂੰ ਖਤਰੇ ਵਿੱਚ ਪਾ ਦਿੱਤਾ ਗਿਆ ਹੈ । ਪ੍ਰਨੀਤ ਕੌਰ ਨੇ ਅੱਗੇ ਕਿਹਾ, “ਐਮਸੀ ਨੇ ਸਿਰਫ ਇਸਦੇ ਫੈਲਣ ਤੋਂ ਬਾਅਦ ਪਾਈਪਲਾਈਨ ਦੀ ਖੁਦਾਈ ਦਾ ਕੰਮ ਸ਼ੁਰੂ ਕੀਤਾ ਹੈ, ਜੋਕਿ ਮਨੁੱਖੀ ਜੀਵਨ ਪ੍ਰਤੀ ਉਨ੍ਹਾਂ ਦੀ ਅਣਦੇਖੀ ਨੂੰ ਉਜਾਗਰ ਕਰਦਾ ਹੈ। ਇਸ ਅਣਗਹਿਲੀ ਕਾਰਨ ਵਿਆਪਕ ਦੁੱਖ ਹੋਇਆ ਹੈ, ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਲੇ ਵੀ ਇਸਤੇ ਚੁੱਪ ਬੈਠੀ ਹੈ ।
ਸਾਬਕਾ ਵਿਦੇਸ਼ ਮੰਤਰੀ ਨੇ ਮੰਗ ਕੀਤੀ:
– ਲਾਪਰਵਾਹੀ ਲਈ ਜ਼ਿੰਮੇਵਾਰ ਨਗਰ ਨਿਗਮ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
– ਮ੍ਰਿਤਕ ਦੇ ਪਰਿਵਾਰ ਲਈ ਉਚਿਤ ਮੁਆਵਜ਼ਾ ਦਿੱਤਾ ਜਾਵੇ
– ਪ੍ਰਭਾਵਿਤ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇ
ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਗਰ ਨਿਗਮ ਅਤੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ, “ਉਨ੍ਹਾਂ ਦੀ ਅਯੋਗਤਾ ਅਤੇ ਬੇਰੁਖ਼ੀ ਕਾਰਨ ਇਹ ਦੁਖਦਾਈ ਸਥਿਤੀ ਪੈਦਾ ਹੋਈ ਹੈ, ਉਹ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਸਫਲ ਰਹੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋਇਆ ਹੈ ਅਤੇ ਇਹ ਅਪਰਾਧਿਕ ਲਾਪਰਵਾਹੀ ਹੈ। ਇਸ ਸਭ ਪਿੱਛੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਹੋਣਾ ਪਵੇਗਾ, ਅਸੀਂ ਪੀੜਤ ਪਰਿਵਾਰਾਂ ਲਈ ਤੁਰੰਤ ਨਿਆਂ ਦੀ ਮੰਗ ਕਰਦੇ ਹਾਂ। ਜੈ ਇੰਦਰ ਕੌਰ ਨੇ ਅੱਗੇ ਕਿਹਾ, “ਪਟਿਆਲਾ ਦੇ ਲੋਕ ਇਸਤੋਂ ਬਿਹਤਰ ਦੇ ਹੱਕਦਾਰ ਹਨ। ਮੈਂ ਪੰਜਾਬ ਸਰਕਾਰ ਨੂੰ ਇਸ ਸੰਕਟ ਦਾ ਹੱਲ ਕਰਨ ਅਤੇ ਵਸਨੀਕਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ। ਇਹ ਸਥਿਤੀ ਬਹੁਤ ਹੀ ਚਿੰਤਾਜਨਕ ਹੈ, ਖਾਸ ਕਰਕੇ ਜਦਕਿ ਸਿਹਤ ਮੰਤਰੀ ਬਲਬੀਰ ਸਿੰਘ ਦਾ ਇਹ ਆਪਣਾ ਜ਼ਿਲ੍ਹਾ ਹੈ ਅਤੇ ਫੇਰ ਵੀ ਕੋਈ ਉਚਿਤ ਕਾਰਵਾਈ ਨਹੀਂ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top