Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਰੇਲਵੇ ਪੁਲਸ ਵੱਲੋਂ ਯਾਤਰੀ ਦੀ ਬੇਰਹਿਮੀ ਨਾਲ ਕੁੱਟਮਾਰ; ਆਂਦਰਾਂ ਬਾਹਰ ਆਈਆਂ

ਬਿਹਾਰ ਰੇਲਵੇ ਪੁਲਸ ਵੱਲੋਂ ਯਾਤਰੀ ਦੀ ਬੇਰਹਿਮੀ ਨਾਲ ਕੁੱਟਮਾਰ; ਆਂਦਰਾਂ ਬਾਹਰ ਆਈਆਂ

ਬਿਹਾਰ ਰੇਲਵੇ ਪੁਲਸ ਵੱਲੋਂ ਯਾਤਰੀ ਦੀ ਬੇਰਹਿਮੀ ਨਾਲ ਕੁੱਟਮਾਰ; ਆਂਦਰਾਂ ਬਾਹਰ ਆਈਆਂ
ਸਮਸਤੀਪੁਰ (ਬਿਹਾਰ), 27 ਜੁਲਾਈ : ਬਿਹਾਰ ਵਿੱਚ ਇੱਕ ਰੇਲਗੱਡੀ ਵਿੱਚ ਸਵਾਰ ਇੱਕ ਵਿਅਕਤੀ ਦੀ ਰੇਲਵੇ ਪੁਲੀਸ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ। ਇਸ ਵਿਅਕਤੀ ਨੇ ਹਾਲ ਹੀ ਵਿੱਚ ਢਿੱਡ ਦਾ ਅਪਰੇਸ਼ਨ ਕਰਵਾਇਆ ਸੀ ਤੇ ਇਸ ਕੁੱਟਮਾਰ ਦੌਰਾਨ ਉਸ ਦੇ ਟਾਂਕੇ ਫਟ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ ਜਦੋਂ ਮੁੰਬਈ ਜਾ ਰਹੀ ਕਰਮਭੂਮੀ ਐਕਸਪ੍ਰੈਸ ਜਨਕਪੁਰ ਰੇਲਵੇ ਸਟੇਸ਼ਨ ’ਤੇ ਪਹੁੰਚੀ ਅਤੇ ਯਾਤਰੀਆਂ ਦੇ ਦੋ ਸਮੂਹਾਂ ਵਿੱਚ ਰੇਲਗੱਡੀ ਵਿੱਚ ਸੀਟਾਂ ਨੂੰ ਲੈ ਕੇ ਬਹਿਸ ਤੋਂ ਬਾਅਦ ਤਕਰਾਰ ਹੋ ਗਈ, ਜਿਸ ਕਾਰਨ ਜੀਆਰਪੀ ਕਰਮਚਾਰੀਆਂ ਨੂੰ ਦਖਲ ਦੇਣਾ ਪਿਆ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਦੀ ਪਛਾਣ ਮੁਹੰਮਦ ਫੁਰਕਾਨ ਵਜੋਂ ਹੋਈ ਹੈ, ਜਿਸ ਦਾ ਕੁਝ ਦਿਨ ਪਹਿਲਾਂ ਅਪਰੇਸ਼ਨ ਹੋਇਆ ਸੀ। ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਜੀਆਰਪੀ ਦੇ ਜਵਾਨਾਂ ਨੇ ਯਾਤਰੀਆਂ ਨੂੰ ਖਿੰਡਾਉਣ ਲਈ ਡੰਡੇ ਮਾਰੇ ਤੇ ਇੱਕ ਸਿਪਾਹੀ ਨੇ ਫੁਰਕਾਨ ਦੇ ਢਿੱਡ ਵਿਚ ਡੰਡੇ ਮਾਰੇ ਜਿਸ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਗਈਆਂ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੀਆਰਪੀ ਅਧਿਕਾਰੀਆਂ ਨੇ ਘਟਨਾ ਤੋਂ ਬਾਅਦ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

Advertisement
Advertisement
Advertisement
Advertisement
Scroll to Top