Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ । ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ ।

Advertisement
Advertisement
Advertisement
Advertisement
Scroll to Top