ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ

ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ
ਘਨੌਰ, 28 ਜੁਲਾਈ () ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਐਸ.ਆਈ ਬਹਾਦਰ ਰਾਮ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਬਾ-ਹੱਦ ਪਿੰਡ ਗੰਡਿਆ ਕੋਲ ਮੌਜੂਦ ਸੀ। ਜਦੋਂ ਪੁਲਿਸ ਨੇ ਆਉਂਦੇ ਇੱਕ ਕੰਨਟੇਨਰ ਨੰ. PB-10JD-6189 ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 60 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਦੀਪ ਕੁਮਾਰ ਪੁੱਤਰ ਰਵੀ ਕੁਮਾਰ ਵਾਸੀ ਪਿੰਡ ਨੰਦਪੁਰ ਥਾਣਾ ਸਾਹਨੇਵਾਲ ਹਾਲ ਕਿਰਾਏਦਾਰ ਪਿੰਡ ਧਾਂਦਰਾ ਥਾਣਾ ਦੁਗਰੀ ਜਿਲਾ ਲੁਧਿਆਣਾ ਅਤੇ ਪਰਮਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮਾਣੋਵਾਲ ਥਾਣਾ ਮਾਛੀਵਾੜਾ ਜਿਲਾ ਲੁਧਿਆਣਾ ਨੂੰ ਕਾਬੂ ਕਰਕੇ ਇਨ੍ਹਾਂ ਕੰਨਟੇਨਰ ਸਵਾਰ ਦੋਵੇਂ ਵਿਅਕਤੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
