Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 16 ਲੱਖ ਦੀ ਅਤਿ-ਆਧੁਨਿਕ ਮਸ਼ੀਨ ਨਾਲ ਹੁਣ ਹੋਵੇਗੀ ਸੜਕਾਂ ਦੀ ਸਫ਼ਾਈ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 16 ਲੱਖ ਦੀ ਅਤਿ-ਆਧੁਨਿਕ ਮਸ਼ੀਨ ਨਾਲ ਹੁਣ ਹੋਵੇਗੀ ਸੜਕਾਂ ਦੀ ਸਫ਼ਾਈ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 16 ਲੱਖ ਦੀ ਅਤਿ-ਆਧੁਨਿਕ ਮਸ਼ੀਨ ਨਾਲ ਹੁਣ ਹੋਵੇਗੀ ਸੜਕਾਂ ਦੀ ਸਫ਼ਾਈ
ਆਵਾਰਾ ਪਸ਼ੂਧਨ ਦੀ ਸਮੱਸਿਆ ਦੇ ਹੱਲ ਲਈ ਕੈਟਲ ਕੈਚਰ ਤੇ ਨਵਾਂ ਟਰੈਕਟਰ ਵੀ ਨਗਰ ਕੌਂਸਲ ਸੰਗਰੂਰ ਨੂੰ ਦਿੱਤਾ: ਵਿਧਾਇਕ ਭਰਾਜ
ਸੰਗਰੂਰ, 26 ਜੁਲਾਈ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ਦੀ ਸਾਫ-ਸਫ਼ਾਈ ਲਈ ਸਥਾਨਕ ਨਗਰ ਕੌਂਸਲ ਨੂੰ ਵੱਡੀਆਂ ਸੌਗਾਤਾਂ ਸਪੁਰਦ ਕੀਤੀਆਂ। ਇਸ ਮੌਕੇ ਵਿਧਾਇਕ ਭਰਾਜ ਨੇ ਨਗਰ ਕੌਂਸਲ ਨੂੰ 16 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਸਫ਼ਾਈ ਲਈ ਅਤਿ-ਆਧੁਨਿਕ ਮਸ਼ੀਨ, 7 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਰੈਕਟਰ ਅਤੇ ਆਵਾਰਾ ਪਸ਼ੂਧਨ ਫੜਨ ਲਈ 19 ਲੱਖ ਰੁਪਏ ਦੀ ਲਾਗਤ ਨਾਲ ਕੈਟਲ ਕੈਚਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਹਵਾਲੇ ਕੀਤਾ । ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਨੂੰ ਸਵੈ-ਚੱਲਿਤ ਆਧੁਨਿਕ ਵੈਕਿਉਮ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨਾਲ ਸਫ਼ਾਈ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ ਅਤੇ ਸਫ਼ਾਈ ਵਰਕਰਾਂ ਉੱਪਰ ਵੀ ਕੰਮ ਦਾ ਬੋਝ ਘਟੇਗਾ । ਵਿਧਾਇਕ ਭਰਾਜ ਨੇ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਵੀ ਆਧੁਨਿਕ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਅਵਾਰਾ ਘੁੰਮਣ ਵਾਲੇ ਪਸ਼ੂਆਂ ਨੂੰ ਫੜਨ ਲਈ 19 ਲੱਖ ਰੁਪਏ ਦੀ ਇਸ ਮਸ਼ੀਨ ਦੇ ਨਾਲ ਨਾਲ ਨਵਾਂ ਟਰੈਕਟਰ ਵੀ ਨਗਰ ਕੌਂਸਲ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਕਈ ਵਾਰ ਵੱਡੇ ਹਾਦਸੇ ਵਾਪਰਦੇ ਸਨ ਜਿਨ੍ਹਾਂ ਤੋਂ ਹੁਣ ਰਾਹਤ ਮਿਲੇਗੀ । ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਸੀਵਰੇਜ ਦੀਆਂ ਦਿੱਕਤਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੇ ਪਾਣੀ ਦੇ ਸਹੀ ਨਿਕਾਸ ਲਈ ਸ਼ਹਿਰ ਦੇ ਬਾਹਰ ਦੋ ਐਸ.ਟੀ.ਪੀਜ਼. ਦੇ ਨਿਰਮਾਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਦੂਸਰੇ ਦੀ ਜਲਦੀ ਹੀ ਕੀਤੀ ਜਾਵੇਗੀ ਸ਼ੁਰੂਆਤ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤਿਆਰ ਹੋਣ ਤੋਂ ਬਾਅਦ ਸ਼ਹਿਰ ਵਿੱਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top