Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਸਾਂਝੀ ਮਸ਼ਕ, ਕੇਂਦਰੀ ਜੇਲ੍ਹ ਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ

ਪਟਿਆਲਾ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਸਾਂਝੀ ਮਸ਼ਕ, ਕੇਂਦਰੀ ਜੇਲ੍ਹ ਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ

ਪਟਿਆਲਾ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਸਾਂਝੀ ਮਸ਼ਕ, ਕੇਂਦਰੀ ਜੇਲ੍ਹ ਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ
ਪਟਿਆਲਾ/ਨਾਭਾ, 26 ਜੁਲਾਈ : ਅੱਜ ਪਟਿਆਲਾ ਪੁਲਿਸ ਨੇ ਜੇਲ੍ਹ ਵਿਭਾਗ ਨਾਲ ਮਿਲਕੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਅਗਸਤ ਮਹੀਨੇ ਆ ਰਹੇ ਆਜ਼ਾਦੀ ਦਿਹਾੜੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੇ ਕਰੀਬ 250 ਮੁਲਾਜਮਾਂ ਤੋਂ ਇਲਾਵਾ ਜੇਲ੍ਹ ਮੁਲਾਜਮਾਂ ਦੀ ਸਾਂਝੀ ਮਸ਼ਕ ਕਰਕੇ ਬਹੁਤ ਹੀ ਬਾਰੀਕੀ ਨਾਲ ਦੋਵਾਂ ਜੇਲ੍ਹਾਂ ਦਾ ਨਿਰੀਖਣ ਕੀਤਾ । ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਿਛਲੀ ਵਾਰ ਕੀਤੀ ਗਈ ਚੈਕਿੰਗ ਦੌਰਾਨ ਬਹੁਤ ਛੋਟੇ-ਛੋਟੇ ਮੁਬਾਇਲ ਬਰਾਮਦ ਹੋਏ ਸਨ, ਜਿਸ ਲਈ ਇਸ ਵਾਰ ਪੁਲਿਸ ਟੀਮਾਂ ਨੂੰ ਇਹ ਚੈਕਿੰਗ ਇਸ ਲਿਹਾਜ ਨਾਲ ਕਰਨ ਦੀ ਹਦਾਇਤ ਸੀ ਕਿ ਅਜਿਹੇ ਛੋਟੇ ਮੁਬਾਇਲ ਵੀ ਬਰਾਮਦ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਹੈ ਕਿ ਜੇਲ੍ਹਾਂ ਵਿੱਚ ਮਾੜੇ ਅਨਸਰਾਂ ਨੂੰ ਇਹ ਸਖ਼ਤ ਸੁਨੇਹਾ ਦਿੱਤਾ ਜਾਵੇ ਕਿ ਪੁਲਿਸ ਪੂਰੀ ਮੁਸਤੈਦ ਹੈ ਅਤੇ ਉਨ੍ਹਾਂ ਦੀ ਹਰੇਕ ਗਤੀਵਿਧੀ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ । ਇਸੇ ਦੌਰਾਨ ਐਸ.ਪੀ. ਸਰਫ਼ਰਾਜ ਆਲਮ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ, ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੇ ਆਦੇਸ਼ਾਂ ਤਹਿਤ ਅੱਜ ਦੀ ਇਹ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਅਤੇ ਨਾਭਾ ਜੇਲ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਦੇ ਸਹਿਯੋਗ ਨਾਲ ਹਰੇਕ ਬੈਰਕ ਦੀ ਪੂਰੀ ਬਾਰੀਕੀ ਨਾਲ ਇਹ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕੋਈ ਇਤਰਾਜਯੋਗ ਵਸਤੂ ਬਰਾਮਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top