Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਤੇ ਵੀਡਿਓ ਰਿਲੀਜ਼
ਕੈਬਨਿਟ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸਮਾਗਮ ‘ਚ ਕੀਤੀ ਸ਼ਿਰਕਤ
ਚੰਡੀਗੜ੍ਹ, 26 ਜੁਲਾਈ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ ਹੈ । ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ । ਕੈਬਨਿਟ ਮੰਤਰੀ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ। ਮੰਤਰੀ ਨੇ ਕਿਹਾ ਕਿ ਹਰਪ੍ਰੀਤ ਸੇਖੋਂ ਵੱਲੋਂ ਮਰਹੂਮ ਸੁਰਿੰਦਰ ਛਿੰਦਾ ਨੁੰ ਸਮਰਪਿਤ ਗੀਤ ਲਿਖ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ । ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ। ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ। ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ। ਇਸ ਮੌਕੇ ਸਾਬਕਾ ਸੰਸਦ ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਐਮ.ਐਲ.ਏ ਆਤਮਾ ਨਗਰ ਕੁਲਵੰਤ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ । ਇਹ ਸਮਾਗਮ ਸੁਰਿੰਦਰ ਛਿੰਦਾ ਦੀ ਸਦੀਵੀ ਵਿਰਾਸਤ ਅਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਸੀ ।

Advertisement
Advertisement
Advertisement
Advertisement
Scroll to Top