Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:43 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ ਕਰਨ ਮੌਕੇ 1 ਫੌਜੀ ਦੀ ਮੌਤ, 4 ਜ਼ਖਮੀ

ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ ਕਰਨ ਮੌਕੇ 1 ਫੌਜੀ ਦੀ ਮੌਤ, 4 ਜ਼ਖਮੀ

ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ ਕਰਨ ਮੌਕੇ 1 ਫੌਜੀ ਦੀ ਮੌਤ, 4 ਜ਼ਖਮੀ
ਨਵੀਂ ਦਿੱਲੀ/ਸ੍ਰੀਨਗਰ, 27 ਜੁਲਾਈ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕਮਾਕਰੀ ਸੈਕਟਰ ‘ਚ ਸ਼ਨੀਵਾਰ ਨੂੰ ਭਾਰਤੀ ਫੌਜ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਇਸ ਦੌਰਾਨ ਫੌਜ ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ ਇਕ ਕਪਤਾਨ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ‘ਚ ਇਕ ਪਾਕਿਸਤਾਨੀ ਘੁਸਪੈਠੀਆ ਵੀ ਮਾਰਿਆ ਗਿਆ।ਸੂਤਰਾਂ ਨੇ ਦੱਸਿਆ ਕਿ ਘੰਟਿਆਂ ਤੱਕ ਚੱਲੀ ਗੋਲੀਬਾਰੀ ਦੌਰਾਨ ਦੋ ਘੁਸਪੈਠੀਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਰਤਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਤਿੰਨ ਘੁਸਪੈਠੀਆਂ ਦੇ ਸਮੂਹ ਨੇ ਉੱਤਰੀ ਕਸ਼ਮੀਰ ਜ਼ਿਲੇ ਦੇ ਤ੍ਰੇਹਗਾਮ ਸੈਕਟਰ ‘ਚ ਕੁਮਕਦੀ ਚੌਂਕੀ ਨੇੜੇ ਇਕ ਚੌਂਕੀ ‘ਤੇ ਗ੍ਰਨੇਡ ਸੁੱਟਿਆ ਅਤੇ ਗੋਲੀਬਾਰੀ ਕੀਤੀ ਅਤੇ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ ਜਿਸ ਵਿੱਚ ਪੰਜ ਸੈਨਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚੋਂ ਇਕ ਹੋਰ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top