Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:46 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇਣ ਦੇ ਮਾਮਲੇ ਵਿਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ

ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇਣ ਦੇ ਮਾਮਲੇ ਵਿਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ

ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇਣ ਦੇ ਮਾਮਲੇ ਵਿਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ
ਤਰਨਤਾਰਨ : ਪੰਜਾਬ ਦੇ ਤਰਨਤਾਰਨ ਵਿਚ ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਤਹਿਤ ਪਤੀ ਸਣੇ 3 ਵਿਅਕਤੀਆਂ ਖਿ਼ਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਭੈਣ ਕੰਵਲਜੀਤ ਕੌਰ ਦਾ ਵਿਆਹ ਕਰੀਬ ਛੇ ਸਾਲ ਪਹਿਲਾਂ ਲਵਪ੍ਰੀਤ ਸਿੰਘ ਨਾਲ ਹੋਇਆ ਸੀ।ਲਵਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਰਜਨੀ ਮੋਟੋ ਨਿਵਾਸੀ ਤਰਨਤਾਰਨ ਨਾਲ ਹਨ, ਜਿਸ ਦੀ ਸ਼ਹਿ ’ਤੇ ਲਵਪ੍ਰੀਤ ਸਿੰਘ ਉਨ੍ਹਾਂ ਪਾਸੋਂ ਦਾਜ ਦੀ ਮੰਗ ਕਰਦਾ ਸੀ। ਮਿਤੀ 24 ਜੁਲਾਈ ਨੂੰ ਲਵਪ੍ਰੀਤ ਸਿੰਘ ਉਸ ਦੇ ਭਰਾ ਮੰਗੂ ਅਤੇ ਰਜਨੀ ਮੋਟੋ ਨੇ ਹਮ ਸਲਾਹ ਹੋ ਕੇ ਉਸਦੀ ਭੈਣ ਕੰਵਲਜੀਤ ਕੌਰ ਨੂੰ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top