Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈ. ਐਨ. ਐਸ. ਬ੍ਰਹਮਪੁੱਤਰ ਨੂੰ ਲੱਗੀ ਅੱਗ

ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈ. ਐਨ. ਐਸ. ਬ੍ਰਹਮਪੁੱਤਰ ਨੂੰ ਲੱਗੀ ਅੱਗ

ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈ. ਐਨ. ਐਸ. ਬ੍ਰਹਮਪੁੱਤਰ ਨੂੰ ਲੱਗੀ ਅੱਗ
ਮੁੰਬਈ 23 ਜੁਲਾਈ (): ਭਾਰਤ ਦੀ ਵਿੱਤੀ ਰਾਜਧਾਨੀ ਮੰਨੇ ਜਾਣ ਵਾਲੇ ਮੁੰਬਈ ਦੇ ਨੇਵਲ ਡੌਕਯਾਰਡ ਵਿੱਚ ਮੁਰੰਮਤ ਦੌਰਾਨ ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈ. ਐਨ. ਐਸ. ਬ੍ਰਹਮਪੁੱਤਰ ਨੂੰ ਲੱਗੀ ਅੱਗ ਕਾਰਨ ਜੰਗੀ ਬੇੜਾ ਇਕ ਪਾਸੇ ਝੁਕ ਗਿਆ ਤੇ ਅਜਿਹਾ ਹੋਣ ਕਾਰਨ ਜਹਾਜ਼ ਨੂੰ ਕਾਫੀ ਨੁਕਸਾਨ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਘਟਨਾ ਵਿਚ ਇਕ ਸੈਨਿਕ ਵੀ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਲ ਸੈਨਾ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਜਲ ਸੈਨਾ ਦੇ ਸਵਦੇਸ਼ੀ ਜੰਗੀ ਜਹਾਜ਼ ਆਈ. ਐੱਨ. ਐੱਸ. ਬ੍ਰਹਮਪੁੱਤਰ ‘ਚ ਐਤਵਾਰ ਸ਼ਾਮ ਨੂੰ ਅੱਗ ਲੱਗ ਗਈ। ਘਟਨਾ ਦੇ ਸਮੇਂ ਮੁੰਬਈ ਦੇ ਨੇਵਲ ਡਾਕਯਾਰਡ ‘ਚ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਜਲ ਸੈਨਾ ਨੇ ਦੱਸਿਆ ਕਿ ਸਮੁੰਦਰੀ ਜਹਾਜ਼ ਦੇ ਅਮਲੇ ਨੇ ਨੇਵਲ ਡਾਕਯਾਰਡ, ਮੁੰਬਈ ਤੋਂ ਫਾਇਰ ਬ੍ਰਿਗੇਡ ਟੀਮਾਂ ਅਤੇ ਬੰਦਰਗਾਹ ‘ਤੇ ਮੌਜੂਦ ਹੋਰ ਜਹਾਜ਼ਾਂ ਦੀ ਮਦਦ ਨਾਲ ਸੋਮਵਾਰ ਸਵੇਰ ਤੱਕ ਅੱਗ ‘ਤੇ ਕਾਬੂ ਪਾ ਲਿਆ। ਹਾਲਾਂਕਿ, ਦੁਪਹਿਰ ਬਾਅਦ ਜਹਾਜ਼ ਇੱਕ ਪਾਸੇ ਨੂੰ ਝੁਕਣਾ ਸ਼ੁਰੂ ਹੋ ਗਿਆ। ਜਲ ਸੈਨਾ ਨੇ ਕਿਹਾ ਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਜਹਾਜ਼ ਨੂੰ ਸਿੱਧਾ ਨਹੀਂ ਕੀਤਾ ਜਾ ਸਕਿਆ। ਜਲ ਸੈਨਾ ਨੇ ਕਿਹਾ ਕਿ ਇੱਕ ਜੂਨੀਅਰ ਨੌ-ਸੈਨਿਕ ਨੂੰ ਛੱਡ ਕੇ ਬਾਕੀ ਸਾਰੇ ਕਰਮਚਾਰੀਆਂ ਨੂੰ ਬਚਾ ਲਿਆ ਗਿਆ ਹੈ, ਸੈਨਿਕ ਲਾਪਤਾ ਹੈ ਅਤੇ ਉਸਦੀ ਭਾਲ ਜਾਰੀ ਹੈ।

Advertisement
Advertisement
Advertisement
Advertisement
Scroll to Top