ਅੱਜ ਮੱਧ ਪ੍ਰਦੇਸ਼ ਜਾਣਗੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡੇ ਐਲਾਨ
ਦੁਆਰਾ: News ਪ੍ਰਕਾਸ਼ਿਤ :Monday, 20 March, 2023, 08:10 PM
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਭੋਪਾਲ ਸਥਿਤ ਭੇਲ ਦੁਸ਼ਹਿਰਾ ਮੈਦਾਨ ਵਿਚ ਕਰਵਾਏ ਜਾ ਰਹੀ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਵਿਚ ਪਹੁੰਚ ਰਹੇ ਹਨ। ਇਸ ਦੌਰਾਨ ਉਹ ਸੂਬੇ ਵਿਚ ਇਸ ਸਾਲ ਦੇ ਅਖ਼ੀਰ ਤਕ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁੱਝ ਵੱਡੇ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਪਾਰਟੀ ਦੇ ਇਕ ਅਹੁਦੇਦਾਰ ਨੇ ਦਿੱਤੀ।