Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨਸ਼ਿਪ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨਸ਼ਿਪ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨਸ਼ਿਪ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ
ਪਟਿਆਲਾ: ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਵਿਖੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਕੂਲਾਂ ਵਿੱਚ ਜਾ ਕੇ ਅਧਿਆਪਨ ਦੇ ਹੁਨਰਾਂ ਨੂੰ ਅਪਨਾਉਣ ਅਤੇ ਅਪਨੀ ਸਖਸ਼ੀਅਤ ਨੂੰ ਇੱਕ ਚੰਗੇ ਅਧਿਆਪਕ ਵਜੋ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਨੇ ਵਿਦਿਆਰਥੀਆਂ ਨੂੰ ਅਨੂਸ਼ਾਸਨ ਵਿੱਚ ਰਹਿੰਦੇ ਹੋਏ ਸਕੂਲ ਦੀਆ ਪ੍ਰੰਪਰਾਵਾ ਨੂੰ ਅਪਨਾਉਦੇ ਹੋਏ ਅਪਨੇ ਉਦੇਸ਼ਾ ਦੀ ਪੂਰਤੀ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਟੀਚਿੰਗ ਪੈ੍ਰ੍ਰੈਕਟਿਸ ਇੰਚਾਰਜ ਡਾ. ਸਵਿੰਦਰ ਸਿੰਘ ਰੇਖੀ ਵੱਲੋਂ ਸਕੂਲਾਂ ਵਿੱਚ ਅਧਿਆਪਨ ਕਰਨ ਜਾਣ ਵਾਲੇ ਵਿਦਿਆਰਥੀਆਂ ਨੂੰ ਅਨੁਕੂਲ ਵਿਵਹਾਰ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਨ ਦੇ ਖੇਤਰ ਵਿੱਚ ਟੀਚਿੰਗ ਸਕਿੱਲਜ਼ ਦਾ ਬਹੁਤ ਵੱਡਮੁੱਲਾ ਯੋਗਦਾਨ ਹੈ ਜਿਸ ਦਾ ਨਿਖਾਰ ਕਰਨ ਵਾਸਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਮੁੱਖ ਵਕਤਾ ਵਜੋਂ ਸ਼ਰਮੀਲਾ ਦੇਵੀ, ਐਸੋਸੀਏਟ ਪ੍ਰੋਫੈਸਰ, ਸੈਂਟਰ ਫਾਰ ਡਿਸਟੈਂਸ ਐਜੂਕੇਸ਼ਨ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਆਪਣੇ ਵੱਡਮੁੱਲੇ ਵਿਚਾਰ ਵਿਦਿਆਰਥੀਆਂ ਨਾਲ ਸਾਝੇ ਕੀਤੇ। ਲੈਕਚਰ ਦਾ ਵਿਸ਼ਾ ‘ਮਾਈਕਰੋ ਟੀਚਿੰਗ ਸਕਿੱਲਜ਼` ਰਿਹਾ ਜਿਸ ਨੂੰ ਮੁੱਖ ਵਕਤਾ ਨੇ ਆਪਣੇ ਕੀਮਤੀ ਤਜ਼ਰਬੇ ਤੋਂ ਬੜੇ ਹੀ ਸਰਲ, ਤਰਤੀਬਵਾਰ ਅਤੇ ਢੁੱਕਵੇਂ ਉਦਾਹਰਨਾਂ ਰਾਹੀਂ ਪੇਸ਼ ਕੀਤਾ। ਰਿਸਚਰਜ ਸੈੱਲ ਮੈਂਬਰ ਅਸਿ: ਪ੍ਰੋ. ਨਵਨੀਤ ਕੌਰ ਜੇਜੀ ਨੇ ਲੈਕਚਰ ਨੂੰ ਸੁਚੱਜੇ ਢੰਗ ਨਾਲ ਚਲਾਇਆ। ਧੰਨਵਾਦੀ ਸ਼ਬਦ ਡਾ. ਮਨਪ੍ਰੀਤ ਕੌਰ ਵੱਲੋਂ ਕਹੇ ਗਏ। ਇਸ ਲੈਕਚਰ ਦਾ ਲਾਭ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਾਣਿਆ ਗਿਆ।

Advertisement
Advertisement
Advertisement
Advertisement
Scroll to Top