Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ 'ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ 'ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾ ਦੇ ਢੁਕਵੇਂ ਹਲ ਤੇਜ਼ੀ ਨਾਲ ਉਪਰਾਲੇ ਕੀਤੇ ਜਾਣਗੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦੇ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ । ਚੇਅਰਮੈਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਵੀ ਉਨ੍ਹਾ ਨੂੰ ਦਿੱਤੀ ਜਾਵੇਗੀ ਅਤੇ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ । ਸ੍ਰੀ ਸੈਣੀ ਨੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉੱਨਤ ਸਮਾਜ ਦੀ ਸਿਰਜਣਾ ਵਾਸਤੇ ਜ਼ਮੀਨੀ ਪੱਧਰ ਤੇ ਉਪਰਾਲੇ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੱਛੜ੍ਹੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ।

Advertisement
Advertisement
Advertisement
Advertisement
Scroll to Top