Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ
ਚੰਡੀਗੜ੍ਹ, 23 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ 5 ਗੈਰ ਸਰਕਾਰੀ ਮੈਂਬਰਾਂ(ਇੱਕ ਔਰਤਾਂ ਲਈ) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ । ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਯੋਗਤਾ, ਇਮਾਨਦਾਰੀ, ਅਨੁਸੂਚਿਤ ਜਾਤੀ ਨਾਲ ਸਬੰਧਤ ਜਿਸ ਵੱਲੋਂ ਅਨੁਸੂਚਿਤ ਜਾਤੀ ਦੀ ਭਲਾਈ ਲਈ ਕੰਮ ਕੀਤੇ ਹੋਣ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 19 ਅਗਸਤ 2024 ਤੱਕ ਦੇ ਸਕਦੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 29.08.2023 ਅਤੇ ਮਿਤੀ 21.10.2023 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜਿਨ੍ਹਾਂ ਬਿਨੈਕਾਰਾਂ ਵੱਲੋਂ ਪਹਿਲਾ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਵੀ ਦੁਬਾਰਾ ਅਰਜੀ ਦੇਣੀ ਪਵੇਗੀ, ਕਿਉਜੋ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਨਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top