Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ

ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ

ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ
ਚੰਡੀਗੜ੍ਹ, 23 ਜੁਲਾਈ :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਖੇਤਰ ਦੀ ਪੂਰੀ ਤਰਾਂ ਅਣਗੌਲਿਆ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਸਰਹੱਦੀ ਸੂਬਾ ਹੈ ਬਲਕਿ ਭਾਰਤ ਲਈ ਅਨਾਜ ਦਾ ਕਟੋਰਾ ਵੀ ਹੈ, ਪਰ ਕੇਂਦਰੀ ਵਿੱਤ ਮੰਤਰਾਲਾ ਪੰਜਾਬ ਲਈ ਇੱਕ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਵਿਚ ਅਸਫਲ ਰਿਹਾ ਹੈ। ਕਿਸਾਨ 23 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਐਮਐਸਪੀ ‘ਤੇ ਇੱਕ ਸ਼ਬਦ ਵੀ ਨਹੀਂ ਬੋਲਿਆ । ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੂਰੇ ਦੇਸ਼ ਵਿੱਚ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਅਲਾਟ ਕੀਤੇ, ਜੋ ਖੇਤੀਬਾੜੀ ਖੇਤਰ ਨੂੰ ਡੂੰਘੇ ਸੰਕਟ ਤੋਂ ਬਾਹਰ ਕੱਢਣ ਲਈ ਕਾਫ਼ੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੀ ਲੋੜ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਭਾਈਚਾਰੇ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ, ਜੋ ਕਿ ਦੂਜੇ ਸੂਬਿਆਂ ‘ਚ ਜਾਣ ਲਈ ਮਜਬੂਰ ਹਨ। ਦੂਜੇ ਪਾਸੇ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਬਜਟ ‘ਚ ਸਭ ਤੋਂ ਜ਼ਿਆਦਾ ਤਰਜੀਹ ਦਿੱਤੀ ਗਈ ਹੈ । ਬਾਜਵਾ ਨੇ ਕਿਹਾ ਕਿ ਬਜਟ ਵਿੱਚ ਪੁਰਵੋਦਿਆ ਨਾਂ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਬਿਹਾਰ ਲਈ ਐਕਸਪ੍ਰੈਸਵੇਅ ਅਤੇ ਉਦਯੋਗਿਕ ਪੈਕੇਜ ਸਮੇਤ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰਾਂ ਕੇਂਦਰੀ ਵਿੱਤ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਅਮਰਾਵਤੀ ਲਈ 15,000 ਕਰੋੜ ਰੁਪਏ ਦਾ ਭਰੋਸਾ ਦਿੱਤਾ। ਹੋਰ ਸੂਬਿਆਂ, ਖ਼ਾਸ ਕਰ ਕੇ ਪੰਜਾਬ ਵਰਗੇ ਗੈਰ-ਐਨਡੀਏ ਸ਼ਾਸਿਤ ਸੂਬਿਆਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ 2024 ਦਾ ਬਜਟ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ ਅਤੇ ਟੀਡੀਪੀ ਦੇ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਰਕਾਰ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਬਜਟ ਦਾ ਇੱਕੋ-ਇੱਕ ਮਕਸਦ ਸਰਕਾਰ ਨੂੰ ਬਚਾਉਣਾ ਹੈ ।

Advertisement
Advertisement
Advertisement
Advertisement
Scroll to Top