Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਨੇ ਚਲਾਈ ਸਫ਼ਾਈ ਮੁਹਿੰਮ

ਨਗਰ ਨਿਗਮ ਨੇ ਚਲਾਈ ਸਫ਼ਾਈ ਮੁਹਿੰਮ

“ਸਫ਼ਾਈ ਅਪਣਾਓ ਬਿਮਾਰੀ ਭਜਾਓ”
ਨਗਰ ਨਿਗਮ ਨੇ ਚਲਾਈ ਸਫ਼ਾਈ ਮੁਹਿੰਮ
ਪਟਿਆਲਾ, 23 ਜੁਲਾਈ : ਨਗਰ ਨਿਗਮ ਪਟਿਆਲਾ ਵੱਲੋਂ 23 ਤੇ 24 ਜੁਲਾਈ ਨੂੰ ਸ਼ਹਿਰ ਨੂੰ ਪਲਾਸਟਿਕ ਗੰਦਗੀ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਅਭਿਆਨ ਦੀ ਸੂਚਨਾ ਦਿੰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਸ਼ਹਿਰ ਨੂੰ ਪਲਾਸਟਿਕ ਗੰਦਗੀ ਮੁਕਤ ਕਰਨਾ ਹੈ ।
ਸ੍ਰੀ ਡੇਚਲਵਾਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਵੱਲੋਂ ਪਲਾਸਟਿਕ ਤੇ ਨਕੇਲ ਪਾਉਣ ਲਈ ਲਗਾਤਾਰ ਚਲਾਨ ਵੀ ਕੱਟੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸਮੂਹ ਸੈਨੇਟਰੀ ਇੰਸਪੈਕਟਰ ਆਪਣੇ-ਆਪਣੇ ਏਰੀਆ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਸੜਕਾਂ ਅਤੇ ਗਲੀਆਂ ਦੀ ਪਲਾਸਟਿਕ ਗੰਦਗੀ ਸਾਫ਼ ਕਰ ਰਹੇ ਹਨ। ਅੱਜ ਇਹ ਮੁਹਿੰਮ ਲੀਲਾ ਭਵਨ, ਛੋਟੀ ਬਾਰਾਂਦਰੀ ਅਤੇ ਸਨੌਰੀ ਅੱਡਾ ਨੇੜੇ ਚਲਾਈ ਗਈ ਅਤੇ ਭਾਰੀ ਮਾਤਰਾ ਵਿੱਚ ਪਲਾਸਟਿਕ ਇਕੱਠਾ ਕੀਤਾ ਗਿਆ । ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਦੇ ਐਮ ਆਰ ਐਫ਼ ਸੈਂਟਰਾਂ ਵਿੱਚ ਰੀਸਾਈਕਲ ਕਰਨ ਲਈ ਪਹੁੰਚਾਇਆ ਗਿਆ। ਇਸ ਅਭਿਆਨ ਦੇ ਮੱਦੇਨਜ਼ਰ, ਸ੍ਰੀ ਡੇਚਲਵਾਲ ਨੇ ਸ਼ਹਿਰ ਦੇ ਨਾਗਰਿਕਾਂ ਅਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਦਾ ਸਾਥ ਦੇਣ । ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਮਿਲ ਕੇ ਸਫ਼ਾਈ ਅਭਿਆਨ ਚਲਾਉਣ ਦੀ ਜ਼ਰੂਰਤ ਹੈ । ਸ੍ਰੀ ਡੇਚਲਵਾਲ ਨੇ ਅੱਗੇ ਦੱਸਿਆ ਕਿ ਇਸ ਅਭਿਆਨ ਦਾ ਮੰਤਵ ਨਾਗਰਿਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਹੈ। ਇਸ ਲਈ ਨਗਰ ਨਿਗਮ ਪਟਿਆਲਾ ਵੱਲੋਂ ਹਰ ਮੁਹੱਲੇ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਸਕੂਲਾਂ, ਕਾਲਜਾਂ, ਅਤੇ ਬਾਜ਼ਾਰਾਂ ਵਿੱਚ ਸਫ਼ਾਈ ਸਬੰਧੀ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਸੈਨੇਟਰੀ ਇੰਸਪੈਕਟਰਾਂ ਦੀਆਂ ਵੱਖੋ ਵੱਖਰੀਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਸਮਾਜਿਕ ਸੰਗਠਨਾਂ ਅਤੇ ਸਮੁੱਚੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਪਲਾਸਟਿਕ ਨੂੰ ਇਕੱਠਾ ਕਰਨ ਵਿੱਚ ਮਦਦ ਕਰਨਗੇ । ਸ੍ਰੀ ਡੇਚਲਵਾਲ ਨੇ ਕਿਹਾ, “ਸਫ਼ਾਈ ਜਿੱਥੇ ਨਗਰ ਨਿਗਮ ਪਟਿਆਲਾ ਦਾ ਕਰਤੱਵ ਹੈ, ਉੱਥੇ ਹਰੇਕ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਆਪਣੇ ਆਸ-ਪਾਸ ਦੀ ਸਫ਼ਾਈ ਨੂੰ ਯਕੀਨੀ ਬਣਾਏ। ਆਓ, ਇਸ ਮੁਹਿੰਮ ਵਿੱਚ ਸਹਿਭਾਗੀ ਬਣੋ ਅਤੇ ਸਾਡੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉ । ਅੱਜ ਇਹ ਮੁਹਿੰਮ ਸੁਲਰ ਰੋਡ, ਸਰਹਿੰਦ ਬਾਈਪਾਸ, ਰਾਜਪੁਰਾ ਰੋਡ, ਸਨੌਰੀ ਅੱਡਾ, ਛੋਟੀ ਬਾਰਾਂਦਰੀ, ਬਡੂੰਗਰ ਰੋਡ ਅਤੇ ਰੋੜੀ ਕੁੱਟ ਰੋਫ ਵਿਖੇ ਚਲਾਈ ਗਈ ਅਤੇ ਤਕਰੀਬਨ 300 ਕਿੱਲੋ ਵੇਸਟ ਫੋਕਲ ਪੁਆਇੰਟ ਐਮ ਆਰ ਐਫ਼ ਵਿਖੇ ਪਹੁੰਚਾਇਆ ਗਿਆ । ਅੱਜ ਦੀ ਇਸ ਮੁਹਿੰਮ ਵਿੱਚ ਸਮੂਹ ਸੈਨੇਟਰੀ ਇੰਸਪੈਕਟਰ, ਕਮਿਊਨਿਟੀ ਫੈਸੀਲੀਟੇਟਰ, ਸਫ਼ਾਈ ਸੇਵਕਾਂ ਅਤੇ ਸਮਾਜਿਕ ਸੰਗਠਨਾਂ ਨੇ ਯੋਗਦਾਨ ਪਾਇਆ।

Advertisement
Advertisement
Advertisement
Advertisement
Scroll to Top