Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ
ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ । ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ, ਸ. ਸੰਧਵਾਂ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਬਜਟ ਮਹਿਜ਼ ਰਸਮੀ ਕਾਰਵਾਈ ਹੈ ਅਤੇ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ । ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ। ਇਹ ਪੰਜਾਬ ਹੀ ਸੀ ਜਿਨਾਂ ਨੇ ਉਸ ਔਖੀ ਘੜੀ ਵਿੱਚ ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਢਿੱਡ ਭਰਿਆ ਸੀ । ਬਜਟ ਨੂੰ ਪੂਰਨ ਰੂਪ ਨਿਰਾਸ਼ਾਜਨਕ ਗਰਦਾਨਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਨੇ ਪਿਛਲੇ 10 ਸਾਲਾਂ ਵਿੱਚ ਕੀਮਤਾਂ ਵਿੱਚ ਹੋਏ ਵਾਧੇ ਦੇ ਬੋਝ ਨੂੰ ਘਟਾਉਣ ਲਈ ਕੋਈ ਪ੍ਰਭਾਵੀ ਤੇ ਅਸਰਅੰਦਾਜ਼ ਉਪਾਅ ਨਹੀਂ ਕੀਤੇ। ਮੱਧ ਵਰਗ ਤਾਂ ਨਿਰਾਸ਼ ਹੋਇਆ ਹੀ ਹੈ, ਪਰ ਤਨਖ਼ਾਹਦਾਰ ਵਰਗ ਨੂੰ ਵੀ ਟੈਕਸਾਂ ‘ਚ ਕੋਈ ਛੋਟ ਨਹੀਂ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਸ਼ਾਸਨ ਸਿਰਫ ਕਾਰਪੋਰੇਟ ਖੇਤਰਾਂ ਨੂੰ ਲਾਭ ਦੇਣ ’ਤੇ ਕੇਂਦ੍ਰਿਤ ਹੈ, ਜਦਕਿ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਵਾਲੇ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top