Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈਕੋਰਟ ਨੇ ਕੀਤਾ 23 ਵਰ੍ਹਿਆਂ ਦੇ ਇੱਕ ਵਿਅਕਤੀ ਦੀ ਮੌਤ ਦਾ ਕੇਸ ਕੇਂਦਰੀ ਜਾਂਚ ਬਿਊਰੋ ਕੋਲ ਤਬਦੀਲ

ਦਿੱਲੀ ਹਾਈਕੋਰਟ ਨੇ ਕੀਤਾ 23 ਵਰ੍ਹਿਆਂ ਦੇ ਇੱਕ ਵਿਅਕਤੀ ਦੀ ਮੌਤ ਦਾ ਕੇਸ ਕੇਂਦਰੀ ਜਾਂਚ ਬਿਊਰੋ ਕੋਲ ਤਬਦੀਲ

ਦਿੱਲੀ ਹਾਈਕੋਰਟ ਨੇ ਕੀਤਾ 23 ਵਰ੍ਹਿਆਂ ਦੇ ਇੱਕ ਵਿਅਕਤੀ ਦੀ ਮੌਤ ਦਾ ਕੇਸ ਕੇਂਦਰੀ ਜਾਂਚ ਬਿਊਰੋ ਕੋਲ ਤਬਦੀਲ
ਨਵੀਂ ਦਿੱਲੀ, 24 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈ ਕੋਰਟ ਨੇ 23 ਵਰ੍ਹਿਆਂ ਦੇ ਇੱਕ ਵਿਅਕਤੀ ਜਿਸ ਨੂੰ 2020 ’ਚ ਉੱਤਰ-ਪੂਰਬੀ ਦਿੱਲੀ ’ਚ ਫਿਰਕੂ ਦੰਗਿਆਂ ਦੌਰਾਨ ਕੁੱਟਿਆ ਗਿਆ ਤੇ ਕੌਮੀ ਤਰਾਨਾ ਬੋਲਣ ਲਈ ਮਜਬੂਰ ਕੀਤਾ ਗਿਆ ਸੀ, ਦੀ ਮੌਤ ਦਾ ਕੇਸ ਕੇਂਦਰੀ ਜਾਂਚ ਬਿਊਰੋ ਕੋਲ ਤਬਦੀਲ ਕਰ ਦਿੱਤਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ’ਚ ਪੁਲੀਸ ਮੁਲਾਜ਼ਮ ਫੈਜ਼ਾਨ ਨਾਮੀ ਵਿਅਕਤੀ ਤੇ ਚਾਰ ਹੋਰਨਾਂ ਨੂੰ ਕੌਮੀ ਤਰਾਨਾ ‘ਜਨ ਗਨ ਮਨ’ ਅਤੇ ‘ਵੰਦੇ ਮਾਤਰਮ’ ਬੋਲਣ ਲਈ ਮਜਬੂਰ ਕਰਦੇ ਸਮੇਂ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ। ਜਸਟਿਸ ਅਨੂੁਪ ਜੈਰਾਮ ਭੰਬਾਨੀ ਨੇ ਫੈਜ਼ਾਨ ਦੀ ਮਾਂ ਕਿਸਮਾਤੁਨ ਵੱਲੋਂ ਸਿਟ ਜਾਂਚ ਦੀ ਮੰਗ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ, ‘‘ਮੈ ਪਟੀਸ਼ਨ ਨੂੰ ਮਨਜ਼ੂਰ ਕਰ ਰਿਹਾ ਹਾਂ। ਮੈਂ ਕੇਸ ਸੀਬੀਆਈ ਕੋਲ ਤਬਦੀਲ ਕਰ ਰਿਹਾ ਹਾਂ।’’ ਕਿਸਮਾਤੁਨ ਨੇ 2020 ’ਚ ਦਾਇਰ ਪਟੀਸ਼ਨ ’ਚ ਦੋਸ਼ ਲਾਇਆ ਸੀ ਪੁਲੀਸ ਨੇ ਉਸ ਦੇ ਬੇਟੇ ’ਤੇ ਹਮਲਾ ਕੀਤਾ, ਗ਼ੈਰਕਾਨੂੰਨੀ ਤੌਰ ’ਤੇ ਹਿਰਾਸਤ ’ਚ ਰੱਖਿਆ ਤੇ ਲੋੜੀਂਦੀਆਂ ਸਿਹਤ ਸਹੂਲਤਾਂ ਤੋਂ ਨਾਂਹ ਕਰ ਦਿੱਤੀ, ਜਿਸ ਕਾਰਨ 26 ਫਰਵਰੀ ਨੂੰ ਰਿਹਾਈ ਮਗਰੋਂ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਤੇ ਵਿਰੋਧੀਆਂ ਵਿਚਾਲੇ ਹਿੰਸਾ ਮਗਰੋਂ 24 ਫਰਵਰੀ 2020 ਨੂੰ ਉੱਤਰ-ਪੂਰਬੀ ਦਿੱਲੀ ’ਚ ਭੜਕੇ ਦੰਗਿਆਂ ਕਾਰਨ 53 ਵਿਅਕਤੀ ਮਾਰੇ ਗਏ ਤੇ 700 ਜ਼ਖ਼ਮੀ ਹੋਏ ਸਨ।

Advertisement
Advertisement
Advertisement
Advertisement
Scroll to Top