Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:03 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ
• ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ‘ਸਸਟੇਨਏਬਲ ਇੰਪੈਕਟਸ’ ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ
ਚੰਡੀਗੜ੍ਹ, 20 ਮਾਰਚ:
ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ ਕੀਤਾ।
ਜ਼ਿਕਰਯੋਗ ਹੈ ਕਿ “ਸਸਟੇਨਏਬਲ ਇੰਪੈਕਟਸ” ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।
ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨਾਲ “ਸਸਟੇਨਏਬਲ ਇੰਪੈਕਟਸ” ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।
ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

Advertisement
Advertisement
Advertisement
Advertisement
Scroll to Top