ਕਿਸਾਨਾਂ ਪ੍ਰੈਸ ਕਾਨਫਰੰਸ ਵਿਚ ਕੀਤਾ 15 ਅਗਸਤ ਨੂੰ ਟੈ੍ਰਕਟਰ ਮਾਰਚ ਕੱਢਣ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 22 July, 2024, 05:29 PM

ਕਿਸਾਨਾਂ ਪ੍ਰੈਸ ਕਾਨਫਰੰਸ ਵਿਚ ਕੀਤਾ 15 ਅਗਸਤ ਨੂੰ ਟੈ੍ਰਕਟਰ ਮਾਰਚ ਕੱਢਣ ਦਾ ਐਲਾਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ 15 ਅਗਸਤ ਨੂੰ ਸਮੁੱਚੇ ਦੇਸ਼ ਵਿਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਥੇ ਹੀ ਬਸ ਨਹੀਂ ਨਵੇਂ ਅਪਰਾਧਕ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 1 ਅਗਸਤ ਤੋਂ 22 ਸਤੰਬਰ ਤੱਕ ਵੱਖ-ਵੱਖ ਦਿਨਾਂ `ਚ ਪ੍ਰਦਰਸ਼ਨ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਇਸ ਲਈ ਕਿਸਾਨਾਂ ਨੂੰ ਸ਼ੰਭੂ, ਸਿੰਘੂ ਬਾਰਡਰ ਸਮੇਤ ਦਿੱਲੀ ਦੀਆਂ ਸਰਹੱਦਾਂ `ਚ ਪਹੁੰਚਣ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਦੋਂ ਸ਼ੰਭੂ ਵਿਚ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦਾ ਕੋਈ ਮਤਲਬ ਨਹੀਂ ਹੈ। ਜੱਜਾਂ ਨੇ ਕਿਹਾ ਕਿ ਵਿਰੋਧ ਕਰਨਾ ਲੋਕਤਾਂਤਰਿਕ ਅਧਿਕਾਰ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ ਹੈ। ਸ਼ੰਭੂ ਬਾਰਡਰ ਦੇ ਕਾਰੋਬਾਰੀਆਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਬਾਰਡਰ ਖੋਲ੍ਹੇ ਜਾਣ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 400 ਕਿਸਾਨ ਅਜੇ ਵੀ ਸ਼ੰਭੂ ਬਾਰਡਰ `ਤੇ ਡੇਰੇ ਲਾਈ ਬੈਠੇ ਹਨ।