Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:25 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ
ਪਟਿਆਲਾ, 22 ਜੁਲਾਈ ( ):- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵਰਕਿੰਗ ਕਮੇਟੀ ਦੇ ਮੈਂਬਰਾਂ ਤੋਂ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਯੂਨੀਅਨਾਂ ਦੇ ਆਗੂ ਵੀ ਸ਼ਾਮਿਲ ਹੋਏ। ਜਥੇਬੰਦੀ ਵੱਲੋਂ ਸਭ ਤੋਂ ਪਹਿਲਾਂ ਮੁਲਾਜ਼ਗ ਆਗੂ ਸ੍ਰ. ਰਣਬੀਰ ਸਿੰਘ ਢਿੱਲੋਂ ਦੇ ਸਵਰਗਵਾਸ ਹੋਣ `ਤੇ ਦੋ ਮਿੰਟ ਦਾ ਮੋਨ ਰੱਖਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਆਪਣੇ ਕੀਤੇ ਗਏ ਵਾਅਦੇ ਅਨੁਸਾਰ ਕਰੇ। ਪੰਜਾਬ ਸਰਕਾਰ ਰਹਿੰਦੀਆਂ ਡੀ.ਏ. ਦੀਆਂ ਕਿਸ਼ਤਾਂ ਕੇਂਦਰ ਪੈਟਰਨ `ਤੇ ਤੁਰੰਤ ਰੀਲੀਜ਼ ਕਰੇ। ਵੱਖ-ਵੱਖ ਅਦਾਰਿਆਂ ਵਿਚ ਕੰਮ ਕਰਦੇ ਆਊਟਸੋਰਸ, ਦਿਹਾੜੀਦਾਰ, ਵਰਕਚਾਰਜ ਅਤੇ ਠੇਕਾ ਅਧਾਰਿਤ ਕਾਮਿਆਂ ਦੀਆਂ ਸੇਵਾਵਾਂ ਨੁੂੰੰ ਬਿਨ੍ਹਾਂ ਸ਼ਰਤ ਰੈਗੂਲਰ ਕੀਤਾ ਜਾਵੇ। ਡੀ.ਏ. ਦੀਆਂ ਕਿਸ਼ਤਾਂ ਦੇ ਰਹਿੰਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਸਾਲ 2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਮੌਜੂਦਾ ਕਰਮਚਾਰੀਆਂ ਵਾਂਗ 2.59 ਦੇ ਫਾਰਮੂਲੇ ਨਾਲ ਪੇ ਫਿਕਸ ਕਰਕੇ ਪੈਨਸ਼ਨ ਦਿੱਤੀ ਜਾਵੇ। ਕੇਂਦਰ ਸਰਕਾਰ ਦੇ ਪੈਟਰਨ `ਤੇ ਪੰਜਾਬ ਦੇ ਮੁਲਾਜ਼ਮਾਂ ਦੀ ਵੀ 1.25 ਨਾਲ ਪੇ ਫਿਕਸ ਕਰਕੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ ਕਿਉਂਕਿ ਸ੍ਰ. ਲਛਮਣ ਸਿੰਘ ਗਿੱਲ ਦੀ ਸਰਕਾਰ ਵੇਲੇ ਇਹ ਫੈਸਲਾ ਹੋਇਆ ਸੀ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਜ਼ੋ ਤਨਖਾਹ ਫਿਕਸ ਕਰੇਗੀ, ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਉਹੀ ਤਨਖਾਹ ਦੇਵੇਗੀ। ਰਿਟਾਇਰ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਨੂੰ ਪੇ ਫਿਕਸੇਸ਼ਨ ਦੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ ਅਤੇ ਇਨ੍ਹਾਂ ਦੀ ਪੈਨਸ਼ਨ ਮਹੀਨੇ ਦੀ 7 ਤਾਰੀਕ ਤੋਂ ਪਹਿਲਾਂ ਪਹਿਲਾਂ ਪਵਾਉਣ ਦੀ ਵਿਵਸਥਾ ਬਣਾਏ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ਵਿਚ ਮਹਿੰਗਾਈ ਦੇ ਅੰਕੜਿਆਂ ਅਨੁਸਾਰ ਵਾਧਾ ਕਰਵਾਇਆ ਜਾਵੇ ਅਤੇ ਇਨ੍ਹਾਂ ਦੀ ਤਨਖਾਹ ਮਿਤੀਬੱਧ ਕੀਤੀ ਜਾਵੇ। ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਈ ਜਾਣ। ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਦੀਆਂ ਮੰਗਾਂ ਦੀ ਪੂਰਤੀਨਾ ਕੀਤੀ ਤਾਂ ਜਥੇਬੰਦੀ ਤਕੜਾ ਸੰਘਰਸ਼ ਛੇੜੇਗੀ।ਇਸ ਮੌਕੇ ਗਿਆਨ ਸਿੰਘ ਘਨੌਲੀ, ਕੁਲਬੀਰ ਸਿੰਘ ਸੈਦਖੇੜੀ, ਬਲਬੀਰ ਸਿੰਘ ਕੰਬੋਜ਼, ਸੁੱਚਾ ਸਿੰਘ ਰੈਲੋਂ, ਕੁਲਵਿੰਦਰ ਸਿੰਘ ਮੋਗਾ, ਓਮ ਪ੍ਰਕਾਸ਼ ਜਲੰਧਰ, ਚਿੰਤ ਰਾਮ ਨਾਹਰ, ਕੁਲਦੀਪ ਸਿੰਘ ਅੰਮ੍ਰਿਤਸਰ, ਪਰਮਜੀਤ ਸਿੰਘ ਫਰੀਦਕੋਟ, ਨਛੱਤਰ ਸਿੰਘ ਜ਼ੀਰਾ, ਪ੍ਰੇਮ ਸਿੰਘ ਲੁਧਿਆਣਾ, ਸਤਪਾਲ ਸਿੰਘ ਖਾਨਪੁਰ ਆਦਿ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Advertisement
Advertisement
Advertisement
Advertisement
Scroll to Top